ਚੰਡੀਗੜ੍ਹ, 26 ਜੁਲਾਈ 2022 – ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਵਲੋਂ ਅੱਜ ਅਸਤੀਫ਼ਾ ਦਿੱਤਾ ਗਿਆ ਹੈ। ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੀਨੀਅਰ ਵਕੀਲ ਅਨਮੋਲ ਰਤਨ ਸਿੰਘ ਸਿੱਧੂ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ ਪਰ ਉਨ੍ਹਾਂ ਨੇ ਅੱਜ ਇਸ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਵਲੋਂ ਅਸਤੀਫ਼ਾ ਦੇਣ ਦਾ ਕਾਰਨ ਨਿੱਜੀ ਦੱਸਿਆ ਜਾ ਰਿਹਾ ਹੈ।
ਸੀਨੀਅਰ ਐਡਵੋਕੇਟ ਵਿਨੋਦ ਘਈ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਹੋਣਗੇ। ਹਾਲਾਂਕਿ ਅਭੀ ਸਰਕਾਰ ਵੱਲੋਂ ਇਸ ਬਾਰੇ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ ਹੈ ਪਰ ਮੀਡਿਆ ਰਿਪੋਰਟਾਂ ਦੇ ਹਵਾਲੇ ਤੋਂ ਹੀ ਖਬਰ ਸਾਹਮਣੇ ਆ ਰਹੀ ਹੈ ਕਿ ਵਿਨੋਦ ਘਈ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ।