Punjab AGTF ਨੇ ਫੜੇ ਬੰਬੀਹਾ ਗੈਂਗ ਦੇ 4 ਮੈਂਬਰ: ਟਾਰਗੇਟ ਕਿ+ਲਿੰਗ ਦੀ ਸੀ ਯੋਜਨਾ

  • ਗੈਂਗਸਟਰ ਲੱਕੀ ਪਟਿਆਲ ਦੇ ਸੰਪਰਕ ‘ਚ ਸਨ,
  • ਪਿਸਤੌਲ-ਕਾਰਤੂਸ ਬਰਾਮਦ

ਮੋਹਾਲੀ, 20 ਅਕਤੂਬਰ 2023 – ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਸ਼ੁੱਕਰਵਾਰ ਨੂੰ ਵੱਡੀ ਕਾਰਵਾਈ ਕਰਦੇ ਹੋਏ ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਏਜੀਟੀਐਫ ਨੇ ਮੁਹਾਲੀ ਪੁਲੀਸ ਨਾਲ ਮਿਲ ਕੇ ਇਹ ਕਾਰਵਾਈ ਕੀਤੀ ਹੈ। ਬੰਬੀਹਾ ਗੈਂਗ ਦੇ ਚਾਰ ਫੜੇ ਗਏ ਮੈਂਬਰ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਹੇ ਸਨ ਅਤੇ ਵਿਦੇਸ਼ਾਂ ਤੋਂ ਕਾਰਵਾਈ ਦੇ ਆਦੇਸ਼ ਪ੍ਰਾਪਤ ਕਰ ਰਹੇ ਸਨ। ਮੁਲਜ਼ਮਾਂ ਕੋਲੋਂ ਕਈ ਹਥਿਆਰ ਵੀ ਬਰਾਮਦ ਹੋਏ ਹਨ।

ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਏਜੀਟੀਐਫ ਨੇ ਐਸਏਐਸ ਨਗਰ ਪੁਲੀਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਬੰਬੀਹਾ ਗਰੋਹ ਦੇ 4 ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਵਿਦੇਸ਼ ਸਥਿਤ ਗੈਂਗਸਟਰ ਗੌਰਵ ਪਟਿਆਲ ਉਰਫ਼ ਲੱਕੀ ਹਦਾਇਤਾਂ ਦੇ ਰਿਹਾ ਸੀ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਲੱਕੀ ਪਟਿਆਲ ਨੇ ਫੜੇ ਗਏ ਮੁਲਜ਼ਮਾਂ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਈ ਟਿਕਾਣਿਆਂ ’ਤੇ ਹਮਲੇ ਕਰਨ ਦੀ ਜ਼ਿੰਮੇਵਾਰੀ ਸੌਂਪੀ ਸੀ।

ਪੁਲੀਸ ਨੇ ਮੁਲਜ਼ਮਾਂ ਕੋਲੋਂ 4 ਪਿਸਤੌਲ ਬਰਾਮਦ ਕੀਤੇ ਹਨ। ਜਿਨ੍ਹਾਂ ਵਿੱਚੋਂ 2 ਆਧੁਨਿਕ ਆਟੋਮੈਟਿਕ ਅਤੇ ਅਰਧ-ਆਟੋਮੈਟਿਕ ਵਿਦੇਸ਼ੀ ਬਣੇ ਪਿਸਤੌਲ ਬੇਰੇਟਾ ਅਤੇ ਜ਼ਿਗਾਨਾ ਹਨ, ਜਦਕਿ 2 ਦੇਸੀ ਪਿਸਤੌਲ ਹਨ। ਇਸ ਦੇ ਨਾਲ ਹੀ ਪੁਲਿਸ ਨੇ 25 ਕਾਰਤੂਸ ਵੀ ਬਰਾਮਦ ਕੀਤੇ ਹਨ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਨ੍ਹਾਂ ਦੇ ਨਿਸ਼ਾਨੇ ਬਾਰੇ ਜਾਣਕਾਰੀ ਹਾਸਲ ਕਰ ਰਹੀ ਹੈ ਅਤੇ ਉਹ ਕਦੋਂ ਕਾਰਵਾਈ ਕਰਨ ਜਾ ਰਹੇ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਡੇਰਾ ਬਾਬਾ ਨਾਨਕ: ਫ਼ਸਲ ਦੀ ਕਟਾਈ ਤੋਂ ਬਾਅਦ ਸਰਚ ਦੌਰਾਨ ਪੁਲਿਸ ਨੂੰ ਮਿਲੀ 2 ਕਿਲੋ ਹੈਰੋਇਨ

ਪੰਜਾਬ ਵਿਧਾਨ ਸਭਾ ਦਾ 2 ਦਿਨਾ ਸੈਸ਼ਨ ਸ਼ੁਰੂ: SYL, ਡਰੱਗ ਅਤੇ ਕਰਜ਼ੇ ਦੇ ਮੁੱਦੇ ‘ਤੇ ਹੰਗਾਮਾ ਹੋਣ ਦੀ ਸੰਭਾਵਨਾ