ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲਣਗੇ 10 ਨਵੇਂ ਜੱਜ

  • ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਚੰਡੀਗੜ੍ਹ, 1 ਨਵੰਬਰ 2022 – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ 10 ਨਵੇਂ ਜੱਜ ਮਿਲਣਗੇ। ਕੇਂਦਰ ਸਰਕਾਰ ਨੇ 10 ਨਾਵਾਂ ਨੂੰ ਆਪਣੀ ਸਹਿਮਤੀ ਦੇ ਦਿੱਤੀ ਹੈ। ਇਨ੍ਹਾਂ ਦਸ ਨਾਵਾਂ ਵਿੱਚੋਂ ਇੱਕ ਹਾਈ ਕੋਰਟ ਦਾ ਵਕੀਲ ਹੈ ਅਤੇ ਬਾਕੀ ਨੌਂ ਨਿਆਂਇਕ ਅਧਿਕਾਰੀ ਹਨ।

ਜਿਨ੍ਹਾਂ ਨੂੰ ਜੱਜ ਬਣਾਇਆ ਗਿਆ ਹੈ, ਉਨ੍ਹਾਂ ਵਿੱਚ ਐਡਵੋਕੇਟ ਕੁਲਦੀਪ ਤਿਵਾੜੀ, ਨਿਆਂਇਕ ਅਧਿਕਾਰੀ ਗੁਰਬੀਰ ਸਿੰਘ, ਦੀਪਕ ਗੁਪਤਾ, ਅਮਰਜੋਤ ਭੱਟੀ, ਰਿਤੂ ਟੈਗੋਰ, ਮਨੀਸ਼ਾ ਬੱਤਰਾ, ਹਰਪ੍ਰੀਤ ਕੌਰ ਜੀਵਨ, ਸੁਖਵਿੰਦਰ ਕੌਰ, ਸੰਜੀਵ ਬੇਰੀ ਅਤੇ ਵਿਕਰਮ ਅਗਰਵਾਲ ਸ਼ਾਮਲ ਹਨ। ਇਹ ਜਾਣਕਾਰੀ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕਰਕੇ ਦਿੱਤੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

CM ਮਾਨ ਨੇ ਜਗਰਾਓਂ ‘ਚ ਜੱਚਾ-ਬੱਚਾ ਹਸਪਤਾਲ ਦਾ ਕੀਤਾ ਉਦਘਾਟਨ, ਗਿਣਾਈਆਂ ਸਰਕਾਰ ਦੀਆਂ ਪ੍ਰਾਪਤੀਆਂ

ਰਾਮ ਰਹੀਮ ਦੀ ਪੈਰੋਲ ਖਿਲਾਫ ਹਾਈਕੋਰਟ ‘ਚ ਪਟੀਸ਼ਨ: ਵਾਪਸ ਜੇਲ੍ਹ ਭੇਜਣ ਦੀ ਮੰਗ