ਓਪਰੇਸ਼ਨ ਸੀਲ ਤਹਿਤ ਪੰਜਾਬ ਤੇ ਹਿਮਾਚਲ ਪੁਲਿਸ ਨੂੰ ਸਾਂਝੇ ਤੌਰ ਤੇ ਇੰਟਰ ਸਟੇਟ ਨਾਕੇ ਉੱਤੇ ਚੈਕਿੰਗ ਕੀਤੀ

  • “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ 118 ਨਸ਼ੇ ਦੀ ਆਦਤ ਤੋਂ ਪੀੜ੍ਹਤ ਮਰੀਜ਼ਾਂ ਨੂੰ ਨਸ਼ਾ ਮੁਕਤੀ ਕੇਂਦਰ ‘ਚ ਦਾਖਲ ਕਰਵਾਇਆ : ਐੱਸਐੱਸਪੀ
  • ਜ਼ਿਲ੍ਹੇ ‘ਚ 1 ਮਾਰਚ ਤੋਂ ਲੈ ਕੇ ਹੁਣ ਤੱਕ ਐਨਡੀਪੀਐਸ ਐਕਟ ਤਹਿਤ 220 ਪਰਚੇ ਤੇ 346 ਨਸ਼ਾ ਤਸਕਰ ਕੀਤੇ ਗ੍ਰਿਫਤਾਰ

ਰੂਪਨਗਰ, 20 ਜੂਨ 2025: “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵਿਆਪਕ ਪੱਧਰ ਉੱਤੇ ਨਸ਼ਾ ਤਸਕਰਾਂ ਵਿਰੁੱਧ ਸਖਤੀ ਨਾਲ ਕੀਤੀ ਜਾ ਰਹੀ ਕਾਰਵਾਈ ਸਮੇਤ ਰੂਪਨਗਰ ਪੁਲਿਸ ਵੱਲੋਂ ਨਸ਼ੇ ਦੀ ਆਦਤ ਤੋਂ ਪੀੜ੍ਹਤ ਮਰੀਜ਼ਾਂ ਨੂੰ ਨਸ਼ਾ ਮੁਕਤ ਕਰਨ ਲਈ 118 ਵਿਅਕਤੀਆਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਕਰਵਾਇਆ ਗਿਆ।

ਓਪਰੇਸ਼ਨ ਸੀਲ ਤਹਿਤ ਪੰਜਾਬ ਤੇ ਹਿਮਾਚਲ ਪੁਲਿਸ ਦੇ ਸਾਂਝੇ ਇੰਟਰ ਸਟੇਟ ਨਾਕੇ ਉੱਤੇ ਵਾਹਨਾਂ ਦੀ ਕੀਤੀ ਜਾ ਰਹੀ ਚੈਕਿੰਗ ਦਾ ਨਿਰੀਖਣ ਕਰਦਿਆਂ ਐੱਸ ਐੱਸ ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਰੂਪਨਗਰ ਪੁਲਿਸ ਵੱਲੋਂ ਨਸ਼ਾ ਪੀੜ੍ਹਤਾਂ ਨੂੰ ਨਸ਼ਾ ਮੁਕਤ ਕਰਨ ਦੇ ਮੰਤਵ ਨਾਲ ਐਨਡੀਪੀਐਸ 64 ਏ ਦੇ ਹੁਕਮਾਂ ਤਹਿਤ ਪਿਛਲੇ 3 ਮਹੀਨਿਆਂ ਦੌਰਾਨ 83 ਵਿਅਕਤੀਆਂ ਨੂੰ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਲਈ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿੱਚ ਦਾਖਲ ਕਰਵਾਇਆ ਹੈ। ਇਸ ਤੋਂ ਇਲਾਵਾ ਨਸ਼ੇ ਦੀ ਆਦਤ ਤੋਂ ਪੀੜ੍ਹਤ 35 ਹੋਰ ਵਿਅਕਤੀਆਂ ਨੂੰ ਵੀ ਨਸ਼ਾ ਮੁਕਤੀ ਕੇਂਦਰ ਵਿੱਚ ਇਲਾਜ਼ ਕਰਵਾਉਣ ਲਈ ਦਾਖਲ ਕਰਵਾਇਆ।

ਐੱਸਐੱਸ ਪੀ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਕਾਰਗੁਜ਼ਾਰੀ ਬਹੁਤ ਸਫਲ ਰਹੀ ਹੈ, ਇਸ ਮੁਹਿੰਮ ਤਹਿਤ 1 ਮਾਰਚ ਤੋਂ ਲੈ ਕੇ ਹੁਣ ਤੱਕ ਜ਼ਿਲ੍ਹਾ ਰੂਪਨਗਰ ਵਿੱਚ ਐਨਡੀਪੀਐਸ ਐਕਟ ਤਹਿਤ 220 ਪਰਚੇ ਦਰਜ ਕੀਤੇ ਗਏ ਅਤੇ 346 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

ਸ. ਗੁਲਨੀਤ ਸਿੰਘ ਖੁਰਾਣਾ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ 346 ਨਸ਼ਾ ਤਸਕਰਾਂ ਕੋਲੋਂ 285 ਕਿਲੋ ਭੁੱਕੀ, 877 ਗ੍ਰਾਮ ਅਫੀਮ, 566 ਗ੍ਰਾਮ ਚਰਸ, 15 ਹਜਾਰ 275 ਨਸ਼ੀਲੀਆਂ ਗੋਲੀਆਂ ਤੇ ਕੈਪਸੂਲ, 352 ਟੀਕੇ, 862 ਗ੍ਰਾਮ ਹੈਰੋਇਨ, 3 ਕਿਲੋ 228 ਗ੍ਰਾਮ ਨਸ਼ੀਲਾ ਪਾਊਡਰ, 430 ਗ੍ਰਾਮ ਗਾਂਜਾ, 2 ਲੱਖ 56 ਹਜ਼ਾਰ 835 ਰੁਪਏ ਡਰੱਗ ਮਨੀ ਬਰਾਮਦ ਕੀਤੇ ਗਏ।

ਪਿੰਡ ਢੇਰੋਵਾਲ ਵਿਖੇ ਇੰਟਰ ਸਟੇਟ ਨਾਕੇ ਦੀ ਚੈਕਿੰਗ ਕਰਦਿਆਂ ਸ. ਗੁਲਣੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਗੈਰ ਸਮਾਜੀ ਤੱਤ ਅਤੇ ਨਸ਼ਾ ਤਸਕਰ ਅਕਸਰ ਰਾਜਾਂ ਦੀਆਂ ਸਰਹੱਦਾਂ ਦਾ ਫਾਇਦਾ ਚੁਕਦੇ ਹੋਏ ਇੱਕ ਰਾਜ ਤੋਂ ਦੂਜੇ ਰਾਜ ਵਿੱਚ ਜਾ ਕੇ ਨਸ਼ਾ ਵੇਚਦੇ ਅਤੇ ਖਰੀਦਦੇ ਹਨ ਅਤੇ ਇਸ ਸਪਲਾਈ ਲਾਈਨ ਨੂੰ ਜੜ੍ਹੋਂ ਤਬਾਹ ਕਰਨ ਦੇ ਮੰਤਵ ਨਾਲ ਹੀ ਪੰਜਾਬ ਅਤੇ ਹਿਮਾਚਲ ਪੁਲਿਸ ਵਲੋਂ ਸੰਯੁਕਤ ਰੂਪ ਵਿੱਚ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ।

ਐਸ ਐਸ ਪੀ ਨੇ ਦੱਸਿਆ ਕਿ ਹਿਮਾਚਲ ਪੁਲਿਸ ਦੇ ਸਹਿਯੋਗ ਨਾਲ ਨਾਕੇ ਉੱਤੇ ਫੜੇ ਗਏ ਕਿਸੇ ਵੀ ਸ਼ੱਕੀ ਵਿਅਕਤੀ ਦੀ ਜਾਣਕਾਰੀ ਤੁਰੰਤ ਮੁਹਈਆਂ ਹੋ ਜਾਂਦੀ ਹੈ ਜਿਸ ਉਪਰੰਤ ਗੈਰ ਸਮਾਜੀ ਤੱਤਾਂ ਖਿਲਾਫ ਕਾਰਵਾਈ ਕਰਨਾ ਆਸਾਨ ਹੋ ਜਾਂਦਾ ਹੈ।

ਇਸ ਮੌਕੇ ਡੀਐਸਪੀ ਰਾਜਪਾਲ ਸਿੰਘ ਗਿੱਲ, ਐਸਐੱਚਓ ਗੁਰਵਿੰਦਰ ਸਿੰਘ ਢਿੱਲੋਂ ਅਤੇ ਹਿਮਾਚਲ ਪ੍ਰਦੇਸ਼ ਤੇ ਪੰਜਾਬ ਦੇ ਹੋਰ ਉੱਚ ਅਧਿਕਾਰੀ ਤੇ ਪੁਲਿਸ ਮੁਲਾਜ਼ਮ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਧਾਰਮਿਕ ਡੇਰੇ ਦੇ ਮੁਖੀ ਦੀ ਕੁੜੀ ਨਾਲ ਅਸ਼ਲੀਲ ਵੀਡੀਓ ਵਾਇਰਲ, ਪਰਚਾ ਦਰਜ

ਨਸ਼ੇ ਖਿਲਾਫ ਵੱਡੀ ਕਾਰਵਾਈ , ਪੰਚਾਇਤੀ ਜ਼ਮੀਨ ਤੇ ਕੀਤੀ ਨਜਾਇਜ਼ ਉਸਾਰੀਆਂ ਨੂੰ ਢਾਹਿਆ