ਪੰਜਾਬ ਭਾਜਪਾ ਦੀ ਸੂਬਾ ਕਾਰਜਕਾਰਨੀ ਦਾ ਐਲਾਨ: 169 ਕਾਰਜਕਾਰਨੀ ਮੈਂਬਰ ਬਣਾਏ ਗਏ, ਸੰਸਦ ਮੈਂਬਰ ਤੋਂ ਲੈ ਕੇ ਸਾਬਕਾ ਵਿਧਾਇਕ ਸ਼ਾਮਲ

ਚੰਡੀਗੜ੍ਹ, 19 ਮਈ 2023 – ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਾਰਟੀ ਦੀ ਕੌਮੀ ਲੀਡਰਸ਼ਿਪ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਭਾਜਪਾ ਪੰਜਾਬ ਦੀ ਸੂਬਾ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਹੈ, ਜਿਸ ਵਿੱਚ ਸਥਾਈ ਮੈਂਬਰਾਂ, ਕਾਰਜਕਾਰਨੀ ਮੈਂਬਰਾਂ ਅਤੇ ਵਿਸ਼ੇਸ਼ ਆਮੰਤਰਿਤ ਮੈਂਬਰਾਂ ਨੂੰ ਜਗਹ ਦਿੱਤੀ ਗਈ ਹੈ।

ਜੀਵਨ ਗੁਪਤਾ ਨੇ ਇਸ ਸਬੰਧ ਵਿੱਚ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਾਰਜਕਾਰਨੀ ਵਿੱਚ ਪੰਜਾਬ ਵਿੱਚ ਰਹਿੰਦੇ ਭਾਜਪਾ ਦੇ ਕੌਮੀ ਅਹੁਦੇਦਾਰ, ਭਾਜਪਾ ਦੇ ਸੂਬਾ ਕੋਰ ਗਰੁੱਪ ਮੈਂਬਰ, ਪੰਜਾਬ ਵਿੱਚ ਰਹਿੰਦੇ ਭਾਜਪਾ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ, ਭਾਜਪਾ ਦੇ ਸੰਸਦ ਮੈਂਬਰ ਅਤੇ ਵਿਧਾਇਕ ਅਤੇ ਸਾਬਕਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ, ਪੰਜਾਬ ਵਿੱਚ ਰਹਿੰਦੇ ਸਾਰੇ ਕੌਮੀ ਮੋਰਚਿਆਂ ਦੇ ਅਹੁਦੇਦਾਰਾਂ, ਪੰਜਾਬ ਭਾਜਪਾ ਦੇ ਜ਼ਿਲ੍ਹਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਨੂੰ ਕਾਰਜਕਾਰਨੀ ਮੈਂਬਰਾਂ ਵਜੋਂ ਥਾਂ ਦਿੱਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ATM ਬਦਲ ਕੇ ਬਜ਼ੁਰਗ ਨਾਲ ਮਾਰੀ ਠੱਗੀ: ਠੱਗਾਂ ਨੇ ਕਢਵਾਏ 80 ਹਜ਼ਾਰ

SGPC ਨੇ ਬੁਲਾਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਾਰੇ ਲਿਆ ਜਾ ਸਕਦਾ ਹੈ ਵੱਡਾ ਫੈਸਲਾ !