ਚੰਡੀਗੜ੍ਹ, 22 ਫਰਵਰੀ, 2024: ਪੰਜਾਬ ਦਾ ਬਜਟ ਇਜਲਾਸ 1 ਮਾਰਚ ਤੋਂ 15 ਮਾਰਚ ਤੱਕ ਹੋਵੇਗਾ। ਇਹ ਫੈਸਲਾ ਅੱਜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। 1 ਮਾਰਚ ਨੂੰ ਗਵਰਨਰ ਆਪਣਾ ਭਾਸ਼ਣ ਦੇਣਗੇ। ਇਸ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 5 ਮਾਰਚ ਨੂੰ ਬਜਟ ਪੇਸ਼ ਕਰਨਗੇ ਅਤੇ 6 ਮਾਰਚ ਨੂੰ ਬਜਟ ‘ਤੇ ਬਹਿਸ ਹੋਵੇਗੀ।