ਚੰਡੀਗੜ੍ਹ, 19 ਮਈ 2022 – ਬੁੱਧਵਾਰ ਨੂੰ ਪੰਜਾਬ ਕੈਬਨਿਟ ਨੇ ਸਿਵਲ ਜੱਜ (ਜੂਨੀਅਰ ਡਿਵੀਜ਼ਨ)-ਕਮ-ਜੁਡੀਸ਼ੀਅਲ ਮੈਜਿਸਟਰੇਟ ਦੀਆਂ 79 ਆਸਾਮੀਆਂ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਦਾਇਰੇ ਵਿੱਚੋਂ ਕੱਢ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਰਾਹੀਂ ਭਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਹੇਠਲੀਆਂ ਅਦਾਲਤਾਂ ਦੇ ਕੰਮਕਾਜ ਨੂੰ ਸੁਚਾਰੂ ਕਰਨ ਲਈ ਨਵੇਂ ਜੂਡੀਸ਼ੀਅਲ ਅਫਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ।