ਚੰਡੀਗੜ੍ਹ, 10 ਜੁਲਾਈ , 2025: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਵਿਧਾਨ ਸਭਾ ਦੇ ਸੈਸ਼ਨ ਵਿਚਾਲੇ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ 10 ਜੁਲਾਈ ਨੂੰ ਬਾਅਦ ਦੁਪਿਹਰ 2 ਵਜੇ ਬੁਲਾਈ ਗਈ ਹੈ। ਇਹ ਮੀਟਿੰਗ ਪੰਜਾਬ ਸਕੱਤਰੇਤ ਵਿੱਚ ਹੋਵੇਗੀ। ਉਮੀਦ ਹੈ ਇਸ ਵਿੱਚ ਓਹ ਬਿੱਲ ਅਤੇ ਮਤੇ ਪਾਸ ਕੀਤੇ ਜਾਣਗੇ ਜੋ ਕਿ 11 ਜੁਲਾਈ ਦੇ ਸੈਸ਼ਨ ਵਿੱਚ ਪੇਸ਼ ਕੀਤੇ ਜਾਣਗੇ।

ਦਈਏ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ 10 ਜੁਲਾਈ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਬੇਅਦਬੀ ਦੇ ਮੁੱਦੇ ‘ਤੇ ਸਖ਼ਤ ਕਾਨੂੰਨ ਬਣਾਉਣ ‘ਤੇ ਚਰਚਾ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ, ਬੀਬੀਐਮਬੀ ਦੇ ਮੁੱਦੇ ‘ਤੇ ਸੈਸ਼ਨ ਰੱਖਿਆ ਗਿਆ ਸੀ। ਇਸ ਸਾਲ ਇਹ ਦੂਜਾ ਮੌਕਾ ਹੈ ਜਦੋਂ ਪੰਜਾਬ ਵਿਧਾਨ ਸਭਾ ਵੱਲੋਂ ਵਿਸ਼ੇਸ਼ ਇਜਲਾਸ ਬੁਲਾਇਆ ਜਾ ਰਿਹਾ ਹੈ।

