ਚੰਡੀਗੜ੍ਹ, 7 ਅਕਤੂਬਰ 2024 – ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਮੰਗਲਵਾਰ ਨੂੰ ਦੁਪਹਿਰ 1 ਵਜੇ ਜਲੰਧਰ ਵਿਖੇ ਸਮਾਪਤ ਹੋਵੇਗੀ। ਮੀਟਿੰਗ ਵਿੱਚ ਸ਼ਹਿਰੀ ਖੇਤਰਾਂ ਨਾਲ ਸਬੰਧਤ ਤਜਵੀਜ਼ਾਂ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ। ਕਿਉਂਕਿ ਪੰਚਾਇਤੀ ਚੋਣਾਂ ਕਾਰਨ ਪੇਂਡੂ ਖੇਤਰਾਂ ਵਿੱਚ ਚੋਣ ਜ਼ਾਬਤਾ ਲਾਗੂ ਸੀ।
ਦੂਜੇ ਪਾਸੇ ਲੰਮੇ ਸਮੇਂ ਬਾਅਦ ਸਰਕਾਰ ਚੰਡੀਗੜ੍ਹ ਤੋਂ ਬਾਹਰ ਮੀਟਿੰਗ ਕਰਨ ਜਾ ਰਹੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕਰਨ ਦਾ ਫੈਸਲਾ ਕੀਤਾ ਸੀ। ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ ਹਨ।


