ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖਲ, ਪੜ੍ਹੋ ਵੇਰਵਾ

ਚੰਡੀਗੜ੍ਹ, 26 ਸਤੰਬਰ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ। ਕੁਝ ਜ਼ਰੂਰੀ ਟੈਸਟਾਂ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ।

ਹਸਪਤਾਲ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਹਸਪਤਾਲ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੇ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਮੁੱਖ ਮੰਤਰੀ ਨੂੰ ਹਸਪਤਾਲ ਕਿਉਂ ਦਾਖਲ ਕਰਵਾਉਣਾ ਪਿਆ।

ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੂੰ ਐਮਰਜੈਂਸੀ ‘ਚ ਹਸਪਤਾਲ ਲਿਆਂਦਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦਿਲਜੀਤ ਦੀ ਫਿਲਮ ‘ਪੰਜਾਬ 95’ ‘ਤੇ ਸੈਂਸਰ ਬੋਰਡ ਨੇ 120 ਕੱਟ ਲਾਉਣ ਦੇ ਦਿੱਤੇ ਹੁਕਮ, ਕਈ ਸੀਨ ਵੀ ਬਦਲਣ ਲਈ ਕਿਹਾ, ਟਾਈਟਲ ਵੀ ਪਵੇਗਾ ਬਦਲਣਾ

ਪੁਤਿਨ ਨੇ ਪੱਛਮੀ ਦੇਸ਼ਾਂ ਨੂੰ ਦਿੱਤੀ ਪਰਮਾਣੂ ਹਮਲੇ ਦੀ ਚੇਤਾਵਨੀ: ਕਿਹਾ- ਪਰਮਾਣੂ ਨੀਤੀ ਬਦਲਾਂਗੇ, ਰੂਸ ਨੂੰ ਬਚਾਉਣ ਲਈ ਜ਼ਰੂਰੀ