ਸੁਲਤਾਨਪੁਰ ਲੋਧੀ, 27 ਅਪ੍ਰੈਲ 2022 – ਪੰਜਾਬ ਦੇ ਮੁੱਖ ਮੰਤਰੀ, ਰਾਜਪਾਲ, ਹੋਰ ਉੱਚ ਅਧਿਕਾਰੀਆਂ ਅਤੇ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰਿਆ ਇਕ ਖਤ ਮਿਲਿਆ ਹੈ। ਜਿਸ ਨੂੰ ਕੋਈ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ‘ਤੇ ਕੋਈ ਅਗਿਆਤ ਵਿਅਕਤੀ ਰੇਲਵੇ ਸਟੇਸ਼ਨ ਦੇ ਲੈਟਰ ਬਾਕਸ ‘ਚ ਰੱਖ ਕੇ ਗਿਆ ਸੀ ਜੋ ਕੇ ਰੇਲਵੇ ਮਾਸਟਰ ਨੂੰ ਮਿਲੀ ਹੈ।
ਪੰਜਾਬ ਦੇ ਸੀਐਮ ਭਗਵੰਤ ਮਾਨ ਸਮੇਤ ਕਈ ਲੀਡਰਾਂ ਨੂੰ ਬੰਬ ਦੇ ਨਾਲ ਉਡਾਉਣ ਦੀ ਧਮਕੀ ਅੱਤਵਾਦੀ ਜਥੇਬੰਦੀ ਜੈਸ਼’-ਏ-ਮੁਹੰਮਦ ਵੱਲੋਂ ਦਿੱਤੀ ਗਈ ਹੈ। ਚਿਠੀ ਮਿਲਣ ਤੋਂ ਬਾਅਦ ਪ੍ਰਸ਼ਾਸਨ ਚੌਕਸ ਹੋ ਗਿਆ ਹੈ ਅਤੇ ਸਖਤੀ ਵਧਾ ਦਿੱਤੀ ਹੈ।