ਤਰਨਤਾਰਨ: ਚੋਹਲਾ ਸਾਹਿਬ ਗੁਰਦੁਆਰਾ ਹਾਦਸਾ: ਮ੍ਰਿਤਕ ਦੇ ਪਰਿਵਾਰ ਨੂੰ 4-4 ਲੱਖ ਦੇਣ ਦਾ ਐਲਾਨ

  • ਮੁੱਖ ਮੰਤਰੀ ਵੱਲੋਂ ਚੋਹਲਾ ਸਾਹਿਬ ਵਿਖੇ ਵਾਪਰੀ ਦੁਰਘਟਨਾ ਵਿੱਚ ਹੋਈਆਂ ਦੋ ਮੌਤਾਂ ‘ਤੇ ਦੁੱਖ ਦਾ ਪ੍ਰਗਟਾਵਾ
  • ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਲਈ 4-4 ਲੱਖ ਰੁਪਏ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਾ ਐਲਾਨ

ਚੰਡੀਗੜ੍ਹ, 24 ਮਾਰਚ 2022 – ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਤਰਨਤਾਰਨ ਸ਼ਹਿਰ ਦੇ ਚੋਹਲਾ ਸਾਹਿਬ ਗੁਰਦੁਆਰਾ ਹਾਦਸੇ ਵਿੱਚ ਮਾਰੇ ਗਏ ਚਾਚਾ-ਭਤੀਜੇ ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਵਿਅਕਤੀਆਂ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰਾਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਜ਼ਿਲ੍ਹੇ ਦੇ ਚੋਹਲਾ ਸਾਹਿਬ ਵਿਖੇ ਵਾਪਰੇ ਇੱਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ ਨੂੰ ਤੁਰੰਤ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਅਤੇ ਜੇਕਰ ਕੋਈ ਜ਼ਖਮੀ ਹੋਇਆ ਤਾਂ ਉਸ ਦੇ ਮੁਫ਼ਤ ਇਲਾਜ ਦਾ ਵੀ ਐਲਾਨ ਕੀਤਾ।

ਮੰਗਲਵਾਰ ਨੂੰ ਚੋਹਲਾ ਸਾਹਿਬ ਸਥਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਅੰਦਰ ਇੱਕ ਕਮਰੇ ਦੀ ਉਸਾਰੀ ਦੌਰਾਨ ਲੈਂਟਰ ਪਾਇਆ ਜਾ ਰਿਹਾ ਸੀ। ਜਦੋਂ ਲੈਂਟਰ ਪਾਉਣਾ ਚਾਲੂ ਕੀਤਾ ਗਿਆ ਤਾਂ ਲੋਹੇ ਦੇ ਪਲੇਟ ਹੇਠਾਂ ਰੱਖੀ ਵੱਡੀ ਬੱਲੀ ਦੇ ਅਚਾਨਕ ਤਿਲਕਣ ਕਾਰਨ ਲੈਂਟਰ ਹੇਠਾਂ ਡਿੱਗ ਗਿਆ। ਇਸ ਹਾਦਸੇ ‘ਚ 4 ਲੋਕ ਜ਼ਖਮੀ ਹੋ ਗਏ। ਕਾਫੀ ਮੁਸ਼ੱਕਤ ਤੋਂ ਬਾਅਦ ਸੰਗਤ ਨੇ ਮਲਬੇ ਹੇਠ ਫਸੇ ਲੋਕਾਂ ਨੂੰ ਬਾਹਰ ਕੱਢਿਆ ਅਤੇ ਸਰਕਾਰੀ ਹਸਪਤਾਲ ਪਹੁੰਚਾਇਆ।

ਹਾਦਸੇ ਵਿਚ ਗੁਰਮੇਜ ਸਿੰਘ (60) ਪੁੱਤਰ ਚੰਨਣ ਸਿੰਘ ਅਤੇ ਸਾਹਿਬ ਸਿੰਘ (40) ਪੁੱਤਰ ਸੱਜਣ ਸਿੰਘ ਵਾਸੀ ਚੋਹਲਾ ਸਾਹਿਬ ਦੀ ਮੌਤ ਹੋ ਗਈ, ਜਦਕਿ ਕਰਨਬੀਰ ਸਿੰਘ ਪੁੱਤਰ ਕੁਲਦੀਪ ਸਿੰਘ ਅਤੇ ਮੰਗਲ ਸਿੰਘ ਪੁੱਤਰ ਧਿਆਨ ਸਿੰਘ ਵਾਸੀ ਚੋਹਲਾ ਗੰਭੀਰ ਜ਼ਖ਼ਮੀ ਹੋ ਗਏ | ਉਸ ਨੂੰ ਤਰਨਤਾਰਨ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਧਾਰਾ 174 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੈਟਰੋਲ ਅਤੇ ਡੀਜ਼ਲ ਤੋਂ ਬਾਅਦ ਹੁਣ PNG-CNG ਦੀਆਂ ਕੀਮਤਾਂ ਵਿੱਚ ਵਾਧਾ

ਸ਼੍ਰੋਮਣੀ ਅਕਾਲੀ ਦਲ ਵਿੱਚ ਵੱਡੀਆਂ ਤਬਦੀਲੀਆਂ ਕਰਨ ਲਈ ਉਚ ਪੱਧਰੀ ਕਮੇਟੀ ਦਾ ਗਠਨ