ਭਗਵੰਤ ਮਾਨ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ

  • ਲੋਕਾਂ ਨਾਲ ਕੀਤੇ ਸਾਰੇ ਵਾਅਦੇ ਇੰਨ-ਬਿੰਨ ਲਾਗੂ ਕੀਤੇ ਜਾਣਗੇ-ਭਗਵੰਤ ਮਾਨ

ਤਲਵੰਡੀ ਸਾਬੋ (ਬਠਿੰਡਾ) 14 ਅਪਰੈਲ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁੱਭ ਦਿਹਾੜੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ।

ਮੁੱਖ ਮੰਤਰੀ ਬੀਤੀ ਦੇਰ ਸ਼ਾਮ ਬਠਿੰਡਾ ਪੁੱਜੇ ਅਤੇ ਰਾਤ ਭਰ ਠਹਿਰਣ ਤੋਂ ਬਾਅਦ ਅੱਜ ਸਵੇਰੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ।

ਭਗਵੰਤ ਮਾਨ ਨੇ ਹੱਥ ਜੋੜ ਕੇ ਸੰਗਤਾਂ ਨੂੰ ਇਸ ਸ਼ੁੱਭ ਅਵਸਰ ਦੀ ਵਧਾਈ ਦਿੱਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਿਆ।

ਇਸ ਤੋਂ ਬਾਅਦ ਮੀਡੀਆ ਦੇ ਸਵਾਲ ਕਿ ਪੰਜਾਬ ਦੀ ਆਪ ਸਰਕਾਰ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਕਿਵੇਂ ਪੂਰਾ ਕਰੇਗੀ, ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪ੍ਰਮਾਤਮਾ ਦੇ ਆਸ਼ੀਰਵਾਦ ਅਤੇ ਜਨਤਾ ਵਿੱਚ ਸਾਡੇ ਲਈ ਅਥਾਹ ਭਰੋਸੇ ਦੇ ਨਾਲ, ਅਸੀਂ ਲੋਕਾਂ ਦੀਆਂ ਉਮੀਦਾਂ `ਤੇ ਖ਼ਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ ਅਤੇ ਆਪਣੇ ਵਾਅਦਿਆਂ ਨੂੰ ਸਹੀ ਮਾਅਨਿਆਂ ਵਿੱਚ ਪੂਰਾ ਕਰਾਂਗੇ।

ਇਸ ਮੌਕੇ ਮੁੱਖ ਮੰਤਰੀ ਦੇ ਨਾਲ ਸਿਹਤ ਮੰਤਰੀ ਡਾ. ਵਿਜੇ ਸਿੰਗਲਾ, ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ, ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਬਣਾਂਵਾਲੀ, ਭੁੱਚੋ ਤੋਂ ਵਿਧਾਇਕ ਮਾਸਟਰ ਜਗਸੀਰ ਸਿੰਘ, ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਤੋਂ ਇਲਾਵਾ ਕਈ ਸੀਨੀਅਰ ਆਗੂ ਅਤੇ ਪਾਰਟੀ ਵਰਕਰ ਵੀ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਗਵੰਤ ਮਾਨ ਵਲੋਂ ਬਾਬਾ ਸਾਹਿਬ ਅੰਬੇਦਕਰ ਦੁਆਰਾ ਲਿਖੇ ਸੰਵਿਧਾਨ ਨੂੰ ਬਚਾਉਣ ਦਾ ਸੱਦਾ

ਸੰਧਵਾਂ ਨੇ ਗੁਹਾਟੀ ‘ਚ 3 ਦਿਨਾਂ ਭਾਰਤੀ ਖੇਤਰੀ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿੱਚ ਲਿਆ ਹਿੱਸਾ