ਚੰਡੀਗੜ੍ਹ, 1 ਜੂਨ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ Z+ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਪਿਛਲੇ ਹਫ਼ਤੇ ਹੀ ਕੇਂਦਰ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਮਾਮਲੇ ਤੋਂ ਬਾਅਦ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਸੀ। ਸੀਐਮ ਮਾਨ ਦੀ ਸੁਰੱਖਿਆ ਟੀਮ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਆਪਣਾ ਪੱਖ ਰੱਖਿਆ ਹੈ।
ਸੀਐਮ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਪੰਜਾਬ ਅਤੇ ਦਿੱਲੀ ਵਿੱਚ Z+ ਸੁਰੱਖਿਆ ਦੀ ਲੋੜ ਨਹੀਂ ਹੈ। ਪੰਜਾਬ ਪੁਲਿਸ ਦੀ ਸਪੈਸ਼ਲ ਟੀਮ ਅਤੇ ਸੀਐਮ ਦੀ ਸੁਰੱਖਿਆ ਉਨ੍ਹਾਂ ਲਈ ਕਾਫੀ ਹੈ। ਸੁਰੱਖਿਆ ਟੀਮ ਦਾ ਤਰਕ ਹੈ ਕਿ ਪੰਜਾਬ ਅਤੇ ਦਿੱਲੀ ਵਿਚ 2-2 ਸੁਰੱਖਿਆ ਸਰਕਲ (ਪੰਜਾਬ ਪੁਲਿਸ ਅਤੇ ਸੀ.ਆਰ.ਪੀ.ਐਫ.) ਹੋਣ ਕਾਰਨ ਸਮੱਸਿਆ ਹੋ ਸਕਦੀ ਹੈ। ਉਨ੍ਹਾਂ ਲਿਖਿਆ ਕਿ 2 ਕਮਾਂਡਾਂ ਕਾਰਨ ਸੁਰੱਖਿਆ ‘ਚ ਨੁਕਸਾਨ ਹੋ ਸਕਦਾ ਹੈ।
25 ਮਈ ਨੂੰ ਹੀ ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ੈੱਡ+ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਸਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀਵੀਆਈਪੀ ਸੁਰੱਖਿਆ ਨਾਲ ਸਬੰਧਤ ਖੁਫੀਆ ਏਜੰਸੀਆਂ ਦੀਆਂ ਰਿਪੋਰਟਾਂ ਦੇ ਆਧਾਰ ’ਤੇ ਇਹ ਫੈਸਲਾ ਲਿਆ ਸੀ। VVIPs Z ਪਲੱਸ ਸੁਰੱਖਿਆ ਦੀ ਗੱਲ ਕਰੀਏ ਤਾਂ ਇਸ ਵਿੱਚ 55 ਕਮਾਂਡੋ ਸ਼ਾਮਲ ਹਨ। ਜਿਸ ਵਿੱਚ 10 ਐਨਐਸਜੀ ਕਮਾਂਡੋ ਵੀ ਸ਼ਾਮਲ ਕੀਤੇ ਗਏ ਹਨ। ਜ਼ਿਆਦਾਤਰ ਇਹ ਕਮਾਂਡੋ ਸੀਆਰਪੀਐਫ ਨਾਲ ਸਬੰਧਤ ਹਨ।
ਇਹ ਸਥਿਤੀ ਪੰਜਾਬ ਵਿੱਚ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ਖਿਲਾਫ ਸ਼ੁਰੂ ਕੀਤੀ ਗਈ ਕਾਰਵਾਈ ਤੋਂ ਬਾਅਦ ਪੈਦਾ ਹੋਈ ਹੈ। ਪਿਛਲੇ ਦਿਨੀਂ ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੇੜੇ ਹੋਏ ਬੰਬ ਧਮਾਕਿਆਂ ਅਤੇ ਦੇਸ਼-ਵਿਦੇਸ਼ ‘ਚ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਕੇਂਦਰੀ ਖੁਫੀਆ ਏਜੰਸੀਆਂ ਨੂੰ ਕੁਝ ਇਨਪੁਟ ਮਿਲੇ ਸਨ। ਖਾਲਿਸਤਾਨ ਸਮਰਥਕਾਂ ਖਿਲਾਫ ਸ਼ੁਰੂ ਕੀਤੇ ਗਏ ਆਪਰੇਸ਼ਨ ਕਾਰਨ ਸੀ.ਐਮ ਮਾਨ ਨੂੰ ਖਤਰਾ ਦੱਸਿਆ ਗਿਆ।
ਸੀਐਮ ਮਾਨ ਦੀਆਂ ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਉਨ੍ਹਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਤਿਆਰ ਹੈ। ਪਿਛਲੇ ਦਿਨੀਂ ਪੰਜਾਬ ਪੁਲਿਸ ਦੇ ਕਮਾਂਡੋ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸੁਰੱਖਿਆ ਦੇਣ ਲਈ ਤਿਆਰ ਸਨ। ਇਸੇ ਤਹਿਤ ਕੁਝ ਮਹੀਨੇ ਪਹਿਲਾਂ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਸੀ।