ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਨੇ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਸੀਨੀਅਰ ਲੀਡਰਸ਼ਿਪ ਵੀ ਨਾਲ ਮੌਜੂਦ

  • ਕਿਹਾ- ਪਹਿਲਾਂ ‘ਆਪ’ ਨਾਲ ਸੀਟ ਸ਼ੇਅਰਿੰਗ ‘ਤੇ ਚਰਚਾ ਕਰਾਂਗੇ, ਫਿਰ ਬੋਲਾਂਗੇ
  • ਰਾਜਾ ਵੜਿੰਗ, ਪ੍ਰਤਾਪ ਬਾਜਵਾ, ਨਵਜੋਤ ਸਿੱਧੂ ਵੀ ਉਨ੍ਹਾਂ ਨਾਲ ਰਹੇ ਮੌਜੂਦ

ਅੰਮ੍ਰਿਤਸਰ, 8 ਜਨਵਰੀ 2024 – ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦੇਵੇਂਦਰ ਯਾਦਵ ਸੋਮਵਾਰ ਤੋਂ ਪੰਜਾਬ ਦੌਰੇ ‘ਤੇ ਹਨ। ਫਿਲਹਾਲ ਉਹ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ, ਜਿਥੇ ਉਨ੍ਹਾਂ ਨੇ ਕਾਂਗਰਸੀ ਲੀਡਰਸ਼ਿਪ ਨਾਲ ਮੱਥਾ ਟੇਕਿਆ। ਮੀਡੀਆ ਨਾਲ ਗੱਲਬਾਤ ਦੌਰਾਨ ਦੇਵੇਂਦਰ ਯਾਦਵ ਨੇ ਸਪੱਸ਼ਟ ਕੀਤਾ ਹੈ ਕਿ ਉਹ ‘ਆਪ’ ਨਾਲ ਸੀਟਾਂ ਦੀ ਵੰਡ ਬਾਰੇ ਫਿਲਹਾਲ ਕੁਝ ਨਹੀਂ ਕਹਿਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਉਹ ਇਸ ਮੁੱਦੇ ‘ਤੇ ਪਾਰਟੀ ਦੇ ਲੀਡਰਾਂ ਦੇ ਨਾਲ ਗੱਲ ਕਰਨਗੇ ਅਤੇ ਫਿਰ ਬੋਲਣਗੇ।

ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ। ਉਨ੍ਹਾਂ ਦੇ ਸਾਹਮਣੇ ਦੋ ਮੁੱਖ ਮੁੱਦੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਨਾਲ ਗਠਜੋੜ ਅਤੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਹੋਰ ਆਗੂਆਂ ਦਰਮਿਆਨ ਪੈਦਾ ਹੋਈ ਦਰਾਰ ਨੂੰ ਭਰਨਾ ਹੈ।

ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਦੇਵੇਂਦਰ ਯਾਦਵ ਦੁਰਗਿਆਣਾ ਮੰਦਰ ਅਤੇ ਦੁਪਹਿਰ 1 ਵਜੇ ਰਾਮ-ਤੀਰਥ ਵਿਖੇ ਮੱਥਾ ਟੇਕਣਗੇ। ਇਸ ਤੋਂ ਬਾਅਦ ਉਹ ਸਿੱਧੇ ਚੰਡੀਗੜ੍ਹ ਲਈ ਰਵਾਨਾ ਹੋਣਗੇ। ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਉਨ੍ਹਾਂ ਦਾ ਅੰਮ੍ਰਿਤਸਰ ‘ਚ ਸਵਾਗਤ ਕਰਨ ਲਈ ਅੰਮ੍ਰਿਤਸਰ ਪੁੱਜੇ।

ਦੇਵੇਂਦਰ ਯਾਦਵ 11 ਜਨਵਰੀ ਤੱਕ ਪੰਜਾਬ ਵਿੱਚ ਹਨ ਅਤੇ ਅਗਲੇ ਤਿੰਨ ਦਿਨਾਂ ਤੱਕ ਉਹ ਲਗਾਤਾਰ ਚੰਡੀਗੜ੍ਹ ਪ੍ਰਦੇਸ਼ ਦਫ਼ਤਰ ਵਿੱਚ ਮੀਟਿੰਗਾਂ ਕਰਨਗੇ। ਉਨ੍ਹਾਂ ਸੀਨੀਅਰ ਲੀਡਰਸ਼ਿਪ, ਸੂਬਾ ਕਾਰਜਕਾਰਨੀ ਕਮੇਟੀ ਅਤੇ ਸੂਬਾ ਪ੍ਰਧਾਨਾਂ ਨਾਲ ਵੱਖ-ਵੱਖ ਮੀਟਿੰਗਾਂ ਬੁਲਾਈਆਂ ਹਨ, ਜਿਸ ਵਿਚ ਪੰਜਾਬ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਦਾ ਪਹਿਲਾ ਨਿਸ਼ਾਨਾ ਲੋਕ ਸਭਾ ਚੋਣਾਂ 2024 ਰਹੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਿਲਕਿਸ ਬਾਨੋ ਰੇ+ਪ ਕੇਸ ਦੇ ਦੋਸ਼ੀਆਂ ਨੂੰ ਮੁੜ ਜੇਲ੍ਹ ਜਾਣਾ ਪਵੇਗਾ, ਸੁਪਰੀਮ ਕੋਰਟ ਨੇ ਰੱਦ ਕੀਤੀ ਸਰਕਾਰੀ ਮੁਆਫ਼ੀ

11 ਜਨਵਰੀ ਨੂੰ ਮੋਹਾਲੀ ‘ਚ ਭਾਰਤ ਖਿਲਾਫ ਟੀ-20 ਮੈਚ ਖੇਡਣ ਅਫਗਾਨਿਸਤਾਨ ਦੇ ਖਿਡਾਰੀ ਪਹੁੰਚੇ ਚੰਡੀਗੜ੍ਹ