ਸਲਮਾਨ ਖਾਨ ਦੇ ਘਰ ਬਾਹਰ ਫਾਇਰਿੰਗ ਮਾਮਲਾ: ਬੇਟਾ ਜਲੰਧਰ ‘ਚ ਮਜ਼ਦੂਰੀ ਕਰਦਾ ਸੀ, ਮੁੰਬਈ ਕਿਵੇਂ ਪਹੁੰਚਿਆ ਪਤਾ ਨਹੀਂ – ਸ਼ੂਟਰ ਦੇ ਪਿਤਾ ਦਾ ਖੁਲਾਸਾ

ਜਲੰਧਰ, 17 ਅਪ੍ਰੈਲ 2024 – ਬਾਲੀਵੁਡ ਅਦਾਕਾਰ ਸਲਮਾਨ ਖਾਨ ਦੇ ਘਰ ‘ਤੇ ਗੋਲੀਬਾਰੀ ਦਾ ਕੁਨੈਕਸ਼ਨ ਪੰਜਾਬ ਦੇ ਜਲੰਧਰ ਨਾਲ ਜੁੜ ਗਿਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਸਾਗਰ ਪਾਲ (21) ਵਾਸੀ ਪੱਛਮੀ ਚੰਪਾਰਨ, ਬਿਹਾਰ ਅਤੇ ਵਿੱਕੀ ਗੁਪਤਾ (24) ਵਾਸੀ ਗੁਜਰਾਤ ਨੂੰ ਗ੍ਰਿਫਤਾਰ ਕੀਤਾ ਹੈ।

ਸਾਗਰ ਪਾਲ ਦੇ ਪਿਤਾ ਜੋਗਿੰਦਰ ਸ਼ਾਹ ਨੇ ਦੱਸਿਆ, “ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਮਿਲੀ ਕਿ ਉਸ ਦੇ ਬੇਟੇ ਨੇ ਸਲਮਾਨ ਖਾਨ ਦੇ ਘਰ ‘ਤੇ ਗੋਲੀਬਾਰੀ ਕੀਤੀ ਹੈ। ਮੈਂ ਖੁਦ ਹੈਰਾਨ ਹਾਂ ਕਿ ਉਹ ਜਲੰਧਰ ਦੀ ਬਜਾਏ ਮੁੰਬਈ ਕਿਵੇਂ ਪਹੁੰਚ ਗਿਆ। ਉਹ ਲੰਬੇ ਸਮੇਂ ਤੋਂ ਜਲੰਧਰ ‘ਚ ਰਹਿ ਰਿਹਾ ਹੈ। ਉਹ ਇੱਕ ਮਜ਼ਦੂਰ ਵਜੋਂ ਕੰਮ ਕਰ ਰਿਹਾ ਸੀ।

ਸਾਗਰ ਦੇ ਪਰਿਵਾਰ ਤੋਂ ਮੁੰਬਈ ਪੁਲਿਸ ਅਤੇ ਬਿਹਾਰ ਪੁਲਿਸ ਦੀ ਟੀਮ ਨੇ ਪੁੱਛਗਿੱਛ ਕੀਤੀ ਹੈ। ਸਾਗਰ ਦੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਸਾਗਰ ਦਾ ਪੂਰਾ ਪਰਿਵਾਰ ਮਜ਼ਦੂਰ ਹੈ। ਸਾਰਾ ਪਰਿਵਾਰ ਮਜ਼ਦੂਰੀ ਕਰਕੇ ਹੀ ਗੁਜ਼ਾਰਾ ਕਰਦਾ ਹੈ।

ਜੋਗਿੰਦਰ ਸ਼ਾਹ ਦਾ ਬਿਆਨ ਸਾਹਮਣੇ ਆਉਣ ਤੋਂ ਬਾਅਦ ਮੁੰਬਈ ਕ੍ਰਾਈਮ ਬ੍ਰਾਂਚ ਨੇ ਜਲੰਧਰ ਪੁਲਸ ਨਾਲ ਸੰਪਰਕ ਕੀਤਾ ਹੈ। ਹਾਲਾਂਕਿ ਇਸ ਸਬੰਧੀ ਕਿਸੇ ਅਧਿਕਾਰੀ ਨੇ ਕੋਈ ਬਿਆਨ ਨਹੀਂ ਦਿੱਤਾ ਹੈ ਕਿਉਂਕਿ ਮੁੰਬਈ ਪੁਲਿਸ ਨਾਲ ਜੁੜੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਾਗਰ ਪਹਿਲਾਂ ਜਲੰਧਰ ‘ਚ ਹੀ ਸੀ।

ਜਲੰਧਰ ‘ਚ ਹੀ ਉਹ ਕਿਸੇ ਤੀਜੇ ਵਿਅਕਤੀ ਰਾਹੀਂ ਲਾਰੈਂਸ ਗੈਂਗ ਦੇ ਸੰਪਰਕ ‘ਚ ਆਇਆ ਸੀ। ਇਸ ਲਈ ਮੁੰਬਈ ਪੁਲਸ ਇਸ ਮਾਮਲੇ ‘ਚ ਜਲੰਧਰ ਤੋਂ ਜਾਣਕਾਰੀ ਇਕੱਠੀ ਕਰ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਮਲਾ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੇ ਜਾਅਲੀ ਦਸਤਖਤਾਂ ਅਤੇ ਮੋਹਰ ਨਾਲ ਪੈਨਸ਼ਨ ਲਈ ਅਪਲਾਈ ਕਰਨ ਦਾ, FIR ਦਰਜ

ਮੋਗਾ ‘ਚ ਹੰਸ ਰਾਜ ਹੰਸ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ, ਮੰਦਰ ‘ਚ ਮੱਥਾ ਟੇਕਣ ਜਾ ਰਹੇ ਨੂੰ ਰਸਤੇ ‘ਚ ਹੀ ਰੋਕਿਆ