ਪੰਜਾਬ ਆਬਕਾਰੀ ਨੀਤੀ ਨੂੰ ਹਾਈਕੋਰਟ ‘ਚ ਚੈਲੰਜ਼: ਵਿਰੋਧ ‘ਚ ਦਾਖ਼ਲ ਹੋਈਆਂ 4 ਪਟੀਸ਼ਨਾਂ ‘ਤੇ ਹੋਵੇਗੀ ਸੁਣਵਾਈ

ਚੰਡੀਗੜ੍ਹ, 28 ਜੂਨ 2022 – ਪੰਜਾਬ ਸਰਕਾਰ ਦੀ ਸਸਤੀ ਸ਼ਰਾਬ ਆਬਕਾਰੀ ਨੀਤੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਇਸ ਸਬੰਧ ਵਿੱਚ ਹਾਈਕੋਰਟ ਵਿੱਚ 4 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਇਨ੍ਹਾਂ ਸਾਰੀਆਂ ਦੀ ਸੁਣਵਾਈ ਹਾਈ ਕੋਰਟ ਦੀ ਡਬਲ ਬੈਂਚ ਦੇ ਜਸਟਿਸ ਮਹਾਵੀਰ ਸਿੰਧੂ ਅਤੇ ਜਸਟਿਸ ਵਿਕਾਸ ਸੂਰੀ ਕਰਨਗੇ।

ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਸ਼ਰਾਬ ਦੇ ਕਾਰੋਬਾਰ ‘ਚ ਮੋਨੋਪੋਲੀ ਨੂੰ ਬੜ੍ਹਾਵਾ ਦੇਣ ਦਾ ਦੋਸ਼ ਹੈ। ਇਸ ਲਈ ਇਸ ਨੀਤੀ ਨੂੰ ਰੱਦ ਕੀਤੇ ਜਾਨ ਦੀ ਮੰਗ ਕੀਤੀ ਜਾ ਰਹੀ ਹੈ। ਜੇਕਰ ਨੀਤੀ ਬੰਦ ਹੋ ਗਈ ਤਾਂ ਪੰਜਾਬ ਦੇ ਲੋਕਾਂ ਦੀਆਂ ਸਸਤੀ ਸ਼ਰਾਬ ਮਿਲਣ ਦੀਆਂ ਆਸਾਂ ‘ਤੇ ਪਾਣੀ ਫਿਰ ਜਾਵੇਗਾ। ਇਹ ਨੀਤੀ 1 ਜੁਲਾਈ ਤੋਂ ਲਾਗੂ ਹੈ। ਜਿਸ ਤੋਂ ਬਾਅਦ ਪੰਜਾਬ ਵਿੱਚ ਚੰਡੀਗੜ੍ਹ ਤੋਂ ਸਸਤੀ ਬੀਅਰ ਅਤੇ ਹਰਿਆਣਾ ਤੋਂ ਸਸਤੀ ਸ਼ਰਾਬ ਮਿਲੇਗੀ।

ਪਟੀਸ਼ਨ ਦੀ ਪੈਰਵੀ ਕਰ ਰਹੇ ਐਡਵੋਕੇਟ ਮੋਹਨ ਜੈਨ ਅਨੁਸਾਰ ਨਵੀਂ ਆਬਕਾਰੀ ਨੀਤੀ ਵਿੱਚ ਪੰਜਾਬ ਆਬਕਾਰੀ ਐਕਟ 1914 ਅਤੇ ਪੰਜਾਬ ਲਿਕਰ ਲਾਇਸੈਂਸ ਐਕਟ 1956 ਦੀ ਉਲੰਘਣਾ ਕੀਤੀ ਗਈ ਹੈ। ਇਸ ਦੇ ਨਾਲ ਹੀ ਨਵੀਂ ਨੀਤੀ ਸ਼ਰਾਬ ਦੇ ਕਾਰੋਬਾਰ ਵਿੱਚ ਏਕਾਧਿਕਾਰ ਨੂੰ ਉਤਸ਼ਾਹਿਤ ਕਰੇਗੀ।

ਅਰਾਈਵ ਸੇਫ਼ ਚੰਡੀਗੜ੍ਹ ਨਾਮਕ ਸੰਸਥਾ ਵੱਲੋਂ ਵੀ ਇਸ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ਵਿੱਚ ਕਿਹਾ ਗਿਆ ਸੀ ਕਿ ਨੈਸ਼ਨਲ ਹਾਈਵੇਅ ਦੇ ਨੇੜੇ ਠੇਕੇ ਦੇਣ ‘ਤੇ ਪਹਿਲਾਂ ਰੂਟ ਦੀ ਮਨਜ਼ੂਰੀ ਲਈ ਜਾਵੇ। ਇਹ ਪਟੀਸ਼ਨ ਨੈਸ਼ਨਲ ਹਾਈਵੇ ‘ਤੇ ਸ਼ਰਾਬ ਕਾਰਨ ਹੋ ਰਹੇ ਹਾਦਸਿਆਂ ਦੇ ਮੱਦੇਨਜ਼ਰ ਦਾਇਰ ਕੀਤੀ ਗਈ ਹੈ।

ਨਵੀਂ ਨੀਤੀ ਵਿੱਚ ਸਰਕਾਰ ਨੇ ਪੰਜਾਬ ਵਿੱਚ ਸ਼ਰਾਬ ਦੇ ਗਰੁੱਪ ਨੂੰ 750 ਤੋਂ ਘਟਾ ਕੇ 177 ਕਰ ਦਿੱਤਾ ਹੈ। ਹੁਣ ਇੱਕ ਗਰੁੱਪ 30 ਕਰੋੜ ਰਹਿ ਗਿਆ ਹੈ। ਪਹਿਲਾਂ ਇਹ 4 ਕਰੋੜ ਸੀ। ਅਜਿਹੇ ‘ਚ ਛੋਟੇ ਕਾਰੋਬਾਰੀ ਇਸ ਦੌੜ ਤੋਂ ਬਾਹਰ ਹੋ ਗਏ ਹਨ। ਪਹਿਲਾਂ ਡਰਾਅ ਰਾਹੀਂ ਠੇਕੇ ਮਿਲਦੇ ਸਨ ਪਰ ਹੁਣ ਟੈਂਡਰ ਨਿਲਾਮੀ ਹੋਵੇਗੀ। ਸਰਕਾਰ ਨੇ ਪਿਛਲੇ ਸਾਲ 6158 ਕਰੋੜ ਰੁਪਏ ਦੇ ਮੁਕਾਬਲੇ 9647 ਕਰੋੜ ਰੁਪਏ ਦੀ ਕਮਾਈ ਦਾ ਟੀਚਾ ਰੱਖਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਸਪੈਸ਼ਲ ਸੈੱਲ ਦੀ ਪੁਲਸ ਨੇ ਲਿਆਂਦਾ ਅੰਮ੍ਰਿਤਸਰ

ਪੰਜਾਬ ਕੈਬਨਿਟ ਦੀ ਅੱਜ ਹੋਵੇਗੀ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਕਈ ਵੱਡੇ ਫ਼ੈਸਲੇ