ਅੱਜ ਤੋਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀ ਗਏ ਅਣਮਿੱਥੇ ਸਮੇਂ ਲਈ ਸਮੂਹਿਕ ਛੁੱਟੀ ‘ਤੇ, ਪੜ੍ਹੋ ਕੀ ਹੈ ਮਾਮਲਾ ?

ਲੁਧਿਆਣਾ, 18 ਅਗਸਤ 2022 – ਖੁਰਾਕ ਅਤੇ ਸਿਵਲ ਸਪਲਾਈ ਵਿਭਾਗ (ਡੀ.ਐਫ.ਐਸ.ਸੀ) ਦੇ ਡਿਪਟੀ ਡਾਇਰੈਕਟਰ ਸਣੇ ਸਟਾਫ ਨੇ ਅਣਮਿੱਥੇ ਸਮੇਂ ਲਈ ਸਮੂਹਿਕ ਛੁੱਟੀ ‘ਤੇ ਜਾਣ ਦਾ ਐਲਾਨ ਕੀਤਾ ਹੈ। ਵਿਭਾਗ ਵੱਲੋਂ ਕਿਹਾ ਗਿਆ ਹੈ ਕੇ ਉਹ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਗਲਤ ਤੱਥਾਂ ਦੇ ਆਧਾਰ ‘ਤੇ ਵਿਭਾਗ ਦੇ ਕਰਮਚਾਰੀਆਂ ਵਿਰੁੱਧ ਪਰਚਾ ਦਰਜ ਕਰਨ ਦੇ ਵਿਰੋਧ ਵਿਚ ਸਮੂਹਿਕ ਛੁੱਟੀ ‘ਤੇ ਜਾ ਰਹੇ ਹਨ।

ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵਿਜੀਲੈਂਸ ਬਿਊਰੋ ਲੁਧਿਆਣਾ ‘ਤੇ ਦੋਸ਼ ਲਾਇਆ ਕਿ ਉਨ੍ਹਾਂ ਦੇ ਵਿਭਾਗ ਵਿਰੁੱਧ ਬੇ-ਬੁਨਿਆਦ ਸ਼ਿਕਾਇਤ ਦਰਜ ਕੀਤੀਆਂ ਜਾ ਰਹੀਆਂ ਹਨ। ਇਸ ਕਾਰਨ ਸਮੂਹ ਮਨਿਸਟਰੀਅਲ ਸਟਾਫ ਅੱਜ ਮਿਤੀ 18 ਅਗਸਤ 2022 ਤੋਂ ਅਣਮਿੱਥੇ ਸਮੇਂ ਲਈ ਸਮੂਹਿਕ ਛੁੱਟੀ (Mass Leave) ਤੇ ਜਾ ਰਿਹਾ ਹੈ।

ਜਿਸ ਤੋਂ ਬਾਅਦ ਹੁਣ ਪੰਜਾਬ ਭਰ ਵਿੱਚ ਡੀ.ਐਫ.ਐਸ.ਸੀ ਦੇ ਸਮੂਹ ਡਿਪਟੀ ਡਾਇਰੈਕਟਰ ਸਣੇ ਸਟਾਫ ਨੇ ਛੁੱਟੀ ‘ਤੇ ਚਲਿਆ ਜਾਵੇਗਾ। ਵਿਭਾਗ ਦੀ ਮੰਗ ਹੈ ਕਿ ਜਦੋਂ ਤੱਕ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਇਸ ਐਫ.ਆਈ.ਆਰ ਨੂੰ ਰੱਦ ਕਰਕੇ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਮੰਡੀਆਂ ਦੇ ਟੈਂਡਰਾਂ ਦੀਆਂ ਝੂਠੀਆਂ ਸ਼ਿਕਾਇਤਾਂ ਦੀਆਂ ਚੱਲ ਰਹੀ ਇਨਕੁਆਰੀਆਂ ਨੂੰ ਬੰਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਸਮੂਹ ਡਿਪਟੀ ਡਾਇਰੈਕਟਰ/ ਡੀ.ਐਫ.ਐਸੀ.ਸੀ ਸਮੂਹਿਕ ਛੁੱਟੀ ‘ਤੇ ਰਹਿਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਐਨ.ਓ.ਸੀ. ਜਾਰੀ ਕਰਨ ਬਦਲੇ ਰਿਸ਼ਵਤ ਲੈਂਦਾ ਕਾਨੂੰਗੋ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ‘ਚ ਆਟੇ ਦੀ ਸਪਲਾਈ ‘ਤੇ ਫਸਿਆ GST ਦਾ ਪੇਚ, ਮਾਨ ਸਰਕਾਰ ਲੈ ਰਹੀ ਹੈ ਕਾਨੂੰਨੀ ਸਲਾਹ