ਚੰਡੀਗੜ੍ਹ, 29 ਜੁਲਾਈ 2025 – ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਮੁੜ ਸੱਦ ਲਈ ਹੈ। ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ 30 ਜੁਲਾਈ 2025 ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੀਐੱਮ ਹਾਊਸ ਵਿਖੇ ਸਵੇਰੇ 10 ਵਜੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਕਈ ਅਹਿਮ ਫ਼ੈਸਲਿਆਂ ਤੇ ਸਰਕਾਰ ਮੋਹਰ ਲਗਾ ਸਕਦੀ ਹੈ।
