ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ਪੜ੍ਹੋ ਵੇਰਵਾ

ਚੰਡੀਗੜ੍ਹ, 17 ਦਸੰਬਰ 2024 – ਇਕ ਪਾਸੇ ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਹਨ ਤਾਂ ਦੂਜੇ ਪਾਸੇ ਕੇਂਦਰ ਸਰਕਾਰ ਨੇ ਖੇਤੀ ਸੈਕਟਰ ਲਈ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਜਾਰੀ ਕਰਕੇ ਕਿਸਾਨਾਂ ਲਈ ਪਰੇਸ਼ਾਨੀ ਖੜ੍ਹੀ ਕਰ ਦਿੱਤੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ 19 ਦਸੰਬਰ (ਦਿਨ ਵੀਰਵਾਰ) ਨੂੰ ਐਮਰਜੈਂਸੀ ਮੀਟਿੰਗ ਸੱਦੀ ਗਈ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਦੀ ਮੀਟਿੰਗ ਬੁਲਾਈ ਗਈ ਹੈ ਅਤੇ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਹੀ ਅਗਲੀ ਰਣਨੀਤੀ ਬਣਾਈ ਜਾਵੇਗੀ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਨੀਤੀ ਦੇ ਖਰੜੇ ਦਾ ਡੂੰਘਾਈ ਨਾਲ ਅਧਿਐਨ ਕਰਨ ਅਤੇ ਸਬੰਧਿਤ ਭਾਈਵਾਲਾਂ ਨਾਲ ਸਲਾਹ-ਮਸ਼ਵਰੇ ਦੀ ਲੋੜ ਹੈ ਕਿਉਂਕਿ ਅਜਿਹਾ ਨਾ ਕਰਨ ਦੀ ਸੂਰਤ ’ਚ ਇਸ ਦੇ ਪੰਜਾਬ ਅਤੇ ਇਸ ਦੇ ਕਿਸਾਨਾਂ ਲਈ ਗੰਭੀਰ ਪ੍ਰਭਾਵ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਨੀਤੀ ਦੇ ਖਰੜੇ ’ਤੇ ਟਿੱਪਣੀਆਂ ਭੇਜਣ ਲਈ ਘੱਟੋ-ਘੱਟ ਤਿੰਨ ਹਫ਼ਤਿਆਂ ਦਾ ਸਮਾਂ ਦੇਣ ਵਾਸਤੇ ਉਪ ਖੇਤੀਬਾੜੀ ਮੰਡੀਕਰਨ ਸਲਾਹਕਾਰ ਤੇ ਡਰਾਫਟ ਕਮੇਟੀ, ਕੇਂਦਰ ਸਰਕਾਰ ਦੇ ਕਨਵੀਨਰ ਡਾ. ਐੱਸ.ਕੇ. ਸਿੰਘ ਨੂੰ ਪਹਿਲਾਂ ਹੀ ਪੱਤਰ ਭੇਜਿਆ ਜਾ ਚੁੱਕਾ ਹੈ।

ਖੁੱਡੀਆਂ ਨੇ ਅਧਿਕਾਰੀਆਂ ਨੂੰ ਖਰੜਾ ਨੀਤੀ ਦਾ ਡੂੰਘਾਈ ਨਾਲ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਦਾ ਇਕ ਵੀ ਨੁਕਤਾ ਵਿਚਾਰ ਖੁਣੋਂ ਨਾ ਰਹਿ ਜਾਵੇ, ਜੋ ਕਿਸਾਨਾਂ ਲਈ ਭਵਿੱਖ ’ਚ ਮਹਿੰਗਾ ਸਾਬਤ ਹੋਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

IND vs AUS ਤੀਜਾ ਟੈਸਟ: ਬੁਮਰਾਹ-ਆਕਾਸ਼ ਦੀਪ ਨੇ ਗਾਬਾ ਵਿੱਚ ਬਚਾਇਆ ਫਾਲੋ-ਆਨ

‘ਇਕ ਰਾਸ਼ਟਰ, ਇਕ ਚੋਣ’ ਬਿੱਲ ਦੇ ਹੱਕ ਵਿੱਚ 269 ਅਤੇ ਵਿਰੋਧ ਵਿੱਚ ਪਈਆਂ 198 ਵੋਟਾਂ