ਪੰਜਾਬ ਸਰਕਾਰ ਨੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਵਧਾਈਆਂ

  • ਹੁਣ 7 ਜਨਵਰੀ ਤੱਕ ਰਹਿਣਗੀਆਂ ਛੁੱਟੀਆਂ
  • ਪਹਿਲਾਂ ਹੁਕਮ 31 ਦਸੰਬਰ ਤੱਕ ਸਨ ਛੁੱਟੀਆਂ

ਚੰਡੀਗੜ੍ਹ, 31 ਦਸੰਬਰ 2024 – ਸੂਬੇ ‘ਚ ਵਧਦੀ ਠੰਡ ਕਾਰਨ ਸੂਬਾ ਸਰਕਾਰ ਨੇ ਬੱਚਿਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਸਰਕਾਰ ਵੱਲੋਂ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀਆਂ 7 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਹੁਣ ਸਾਰੇ ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ। ਪਹਿਲਾਂ ਛੁੱਟੀਆਂ 1 ਜਨਵਰੀ ਤੱਕ ਕੀਤੀਆਂ ਗਈਆਂ ਸਨ। ਇਸ ਸੰਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਸੂਬੇ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਬੱਚੇ ਛੁੱਟੀਆਂ ’ਤੇ ਹਨ।

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ਸਮੇਤ ਕਈ ਸੂਬਿਆਂ ‘ਚ ਠੰਡ ਵਧੇਗੀ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੀਤੇ ਦਿਨ ਹੋਈ ਬਾਰਿਸ਼ ਤੋਂ ਬਾਅਦ ਮੌਸਮ ਵਿੱਚ ਵੱਡਾ ਬਦਲਾਅ ਆਇਆ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 5 ਡਿਗਰੀ ਦੀ ਗਿਰਾਵਟ ਨੇ ਸਰਦੀਆਂ ਦੀ ਸ਼ੁਰੂਆਤ ਕਰ ਦਿੱਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

SGPC ਦੀ ਇਕੱਤਰਤਾ: ਚੌੜਾ ਨੂੰ ਪੰਥ ’ਚੋਂ ਛੇਕਣ ਦੀ ਮੰਗ ਦਾ ਮਤਾ ਰੱਦ: ਜਥੇਦਾਰ ਹਰਪ੍ਰੀਤ ਸਿੰਘ ਦੇ ਮਾਮਲੇ ‘ਚ ਜਾਂਚ ਕਮੇਟੀ ਦਾ ਸਮਾਂ ਵਧਾਇਆ

ਸਾਲ 2024: ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਵੱਡੇ ਉਪਰਾਲੇ: ਡਾ. ਬਲਜੀਤ ਕੌਰ