ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਤੇ ਪਲੇਅ-ਵੇਅ ਸਕੂਲਾਂ ਲਈ ਨਵੀਂ ਨੋਟੀਫਿਕੇਸ਼ਨ ਜਾਰੀ, ਪੜ੍ਹੋ ਵੇਰਵਾ

ਚੰਡੀਗੜ੍ਹ, 4 ਜਨਵਰੀ 2025 – ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸ਼ੁਰੂਆਤੀ ਦੇਖ-ਭਾਲ ਤੇ ਸਿੱਖਿਆ ਦੇ ਖੇਤਰ ’ਚ ਕੰਮ ਕਰ ਰਹੀਆਂ ਸੰਸਥਾਵਾਂ, ਪ੍ਰਾਈਵੇਟ ਸਕੂਲਾਂ ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸ ਤਹਿਤ ਜ਼ਿਲ੍ਹੇ ’ਚ ਪੈਂਦੇ ਸਮੂਹ ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਤੇ ਪ੍ਰਾਈਵੇਟ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੂਬਾ ਸਰਕਾਰ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ’ਚ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਲਈ ਈ. ਸੀ. ਸੀ. ਈ.(ਅਰਲੀ ਚਾਈਲਡਹੁੱਡ ਕੇਅਰ ਐਂਡ ਐਜੁਕੇਸ਼ਨ) ਦੇ ਖੇਤਰ ’ਚ ਕੰਮ ਰਹੀਆਂ ਸੰਸਥਾਵਾਂ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਰਜਿਸਟ੍ਰੇਸ਼ਨ ਲਾਜ਼ਮੀ ਬਣਾਉਣ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਜਾਂ ਸਬੰਧਿਤ ਬਲਾਕ ਦੇ ਸੀ. ਡੀ. ਪੀ. ਓ. ਦਫ਼ਤਰ ਨਾਲ ਤਾਲਮੇਲ ਕਰਕੇ ਫਾਰਮ ਨੰਬਰ-1 ਪ੍ਰਾਪਤ ਕੀਤਾ ਜਾ ਸਕਦਾ ਹੈ।

ਡਾ. ਥਿੰਦ ਨੇ ਕਿਹਾ ਕਿ ਜੇਕਰ ਰਜਿਸਟ੍ਰੇਸ਼ਨ ਸਬੰਧੀ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਾਂ ਸਬੰਧਿਤ ਸੀ. ਡੀ. ਪੀ. ਓ. ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਹਰੇਕ ਪਲੇਅ ਵੇਅ ਸਕੂਲ ਨੂੰ ਰਜਿਸਟਰ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਇਸ ਉਪਰੰਤ ਜ਼ਿਲ੍ਹੇ ’ਚ ਪੈਂਦੇ ਸਾਰੇ ਪ੍ਰਾਈਵੇਟ ਸਕੂਲਾਂ, ਸੰਸਥਾਵਾਂ, ਪਲੇਅ ਵੇਅ ਸਕੂਲਾਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਜੇਕਰ ਕੋਈ ਪ੍ਰਾਈਵੇਟ ਸਕੂਲ, ਸੰਸਥਾ ਜਾਂ ਪਲੇਅ ਵੇਅ ਸਕੂਲ ਪਾਲਿਸੀ ਦੇ ਮਾਪਦੰਡਾਂ ਨੂੰ ਪੂਰਾ ਨਹੀਂ ਕਰਨਗੇ ਤਾਂ ਉਨ੍ਹਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਡਾ ਮਨਮੋਹਨ ਸਿੰਘ ਲਈ ਸ੍ਰੀ ਦਰਬਾਰ ਸਾਹਿਬ ਅਰਦਾਸ ਕਰਵਾਏਗਾ ਅਕਾਲੀ ਦਲ, ਸਿੱਖ ਅਜਾਇਬ ਘਰ ‘ਚ ਤਸਵੀਰ ਲਾਉਣ ਦੀ ਵੀ ਕੀਤੀ ਬੇਨਤੀ

ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ