ਚੰਡੀਗੜ੍ਹ, 2 ਅਕਤੂਬਰ 2025 – ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਨਵੇਂ ਬਣੇ ਬਲਾਕਾਂ ਵਿਚ ਪੰਚਾਇਤਾਂ ਦਾ ਦਫ਼ਤਰੀ ਕੰਮ-ਕਾਜ ਤੁਰੰਤ ਪ੍ਰਭਾਵ ਨਾਲ ਉਥੇ ਹੀ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਸਬੰਧੀ ਨੋਟੀਫਿਕੇਸ਼ਨ ਸਰਕਾਰ ਵੱਲੋਂ 08 ਅਗਸਤ 2025 ਨੂੰ ਜਾਰੀ ਕੀਤਾ ਗਿਆ ਸੀ, ਜਿਸ ਅਧੀਨ ਹੁਣ ਪ੍ਰਬੰਧਕੀ ਸਕੱਤਰ ਅਜੀਤ ਬਾਲਾਜੀ ਜੋਸ਼ੀ, ਆਈ.ਏ.ਐਸ. ਨੇ ਆਦੇਸ਼ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜਿਹੜੀਆਂ ਪੰਚਾਇਤਾਂ ਨਵੇਂ ਬਣੇ ਬਲਾਕਾਂ ਵਿਚ ਸ਼ਾਮਲ ਕੀਤੀਆਂ ਗਈਆਂ ਹਨ, ਉਨ੍ਹਾਂ ਦਾ ਸਾਰਾ ਦਫ਼ਤਰੀ ਕੰਮ-ਕਾਜ ਉਨ੍ਹਾਂ ਨਵੇਂ ਬਲਾਕਾਂ ਵਿਚੋਂ ਹੀ ਕੀਤਾ ਜਾਵੇ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

