ਪੰਜਾਬ ਸਰਕਾਰ ਵੱਲੋਂ NRIs ਲਈ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਵਟਸਐਪ ਨੰਬਰ ਲਾਂਚ: ਕੁਲਦੀਪ ਧਾਲੀਵਾਲ

ਚੰਡੀਗੜ੍ਹ, 9 ਫਰਵਰੀ 2025: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਚਿੰਤਾਵਾਂ ਅਤੇ ਸ਼ਿਕਾਇਤਾਂ ਨੂੰ ਦੂਰ ਕਰਨ ਦੇ ਉਦੇਸ਼ ਨਾਲ, ਉਨ੍ਹਾਂ ਲਈ ਇੱਕ ਵਟਸਐਪ ਨੰਬਰ 9056009884 ਲਾਂਚ ਕੀਤਾ ਗਿਆ ਹੈ ਜਿਸ ਰਾਹੀਂ ਉਹ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੀ ਰਿਪੋਰਟ ਕਰ ਸਕਦੇ ਹਨ। ਇਸ ਸਬੰਧੀ, ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰਾ ਲਈ ਇਹ ਸ਼ਿਕਾਇਤਾਂ ਸਬੰਧਤ ਵਿਭਾਗਾਂ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਐਨ.ਆਰ.ਆਈ. ਵਿੰਗ ਦੇ ਏਡੀਜੀਪੀ ਨੂੰ ਭੇਜੀਆਂ ਜਾਂਦੀਆਂ ਹਨ। ਵਧੇਰੇ ਜਾਣਕਾਰੀ ਲਈ ਐਨ.ਆਰ.ਆਈਜ਼ nri.punjab.gov.in ਵੈੱਬਸਾਈਟ ‘ਤੇ ਜਾ ਸਕਦੇ ਹਨ ਅਤੇ ਇਸ ਵੈੱਬਸਾਈਟ ‘ਤੇ ਐਨ.ਆਰ.ਆਈ. ਪੁਲਿਸ ਵਿੰਗ, ਐਨ.ਆਰ.ਆਈ. ਲਈ ਸਟੇਟ ਕਮਿਸ਼ਨ ਅਤੇ ਐਨ.ਆਰ.ਆਈ. ਸਭਾ ਸਬੰਧੀ ਵਿਆਪਕ ਜਾਣਕਾਰੀ ਉਪਲੱਬਧ ਹੈ।

ਪ੍ਰਸ਼ਾਸਨਿਕ ਸੁਧਾਰ ਅਤੇ ਐਨ.ਆਰ.ਆਈ. ਮਾਮਲਿਆਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਐਨ.ਆਰ.ਆਈ. ਮਾਮਲੇ ਵਿਭਾਗ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੇ ਜਨਮ ਸਰਟੀਫਿਕੇਟ, ਨਾਨ ਏਵੇਲਬਿਲੀਟੀ ਬਰਥ ਸਰਟੀਫਿਕੇਟ (ਅਸੁਲਭਤਾ ਜਨਮ ਸਰਟੀਫਿਕੇਟ), ਜਨਮ ਦੀ ਲੇਟ ਐਂਟਰੀ, ਪੁਲਿਸ ਕਲੀਅਰੈਂਸ, ਮੈਡੀਕਲ ਸਰਟੀਫਿਕੇਟ, ਵਿਦਿਅਕ ਯੋਗਤਾ ਸਬੰਧੀ ਸਰਟੀਫਿਕੇਟ, ਡਰਾਈਵਿੰਗ ਸਰਟੀਫਿਕੇਟ, ਮੌਤ ਦਾ ਸਰਟੀਫਿਕੇਟ, ਵਿਆਹ/ਤਲਾਕ ਦਾ ਸਰਟੀਫਿਕੇਟ, ਡਿਕਰੀ, ਗੋਦ ਲੈਣ ਸਬੰਧੀ ਡੀਡ, ਹਲਫ਼ਨਾਮਾ, ਫਿੰਗਰਪ੍ਰਿੰਟ ਅਤੇ ਹੋਰ ਸਰਟੀਫਿਕੇਟ ਆਦਿ ਵਰਗੇ ਵੱਖ-ਵੱਖ ਦਸਤਾਵੇਜ਼ਾਂ ਦੇ ਕਾਊਂਟਰਸਾਈਨ/ਤਸਦੀਕੀਕਰਨ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਐਨ.ਆਰ.ਆਈ. ਆਪਣੇ ਘਰਾਂ ਤੋਂ ਹੀ ਆਪਣੇ ਦਸਤਾਵੇਜ਼ਾਂ ਦੇ ਕਾਊਂਟਰਸਾਈਨ ਕਰਵਾਉਣ ਲਈ ਈ-ਸਨਦ ਪੋਰਟਲ ‘ਤੇ ਆਨਲਾਈਨ ਬਿਨੈ ਦੇ ਸਕਦੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 10-2-2025