ਚੰਡੀਗੜ੍ਹ, 6 ਅਗਸਤ 2025 – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਨਵੇਂ ਚੇਅਰਮੈਨ ਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਨਵਨਿਯੁਕਤ ਅਹੁਦੇਦਾਰਾਂ ਨੂੰ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਟੀਮ ਵਿਚ ਸੱਭ ਦਾ ਨਿੱਘਾ ਸਵਾਗਤ ਹੈ।
ਉਨ੍ਹਾਂ ਉਮੀਦ ਜਤਾਈ ਕਿ ਸਾਰੇ ਆਪਣੀ ਜ਼ਿੰਮੇਵਾਰੀ ਨੂੰ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ। CM ਸਰਕਾਰ ਵੱਲੋਂ ਨਵਨਿਯੁਕਤ ਅਹੁਦੇਦਾਰਾਂ ਦੀ ਲਿਸਟ ਵੀ ਸਾਂਝੀ ਕੀਤੀ ਗਈ ਹੈ-







