ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ 21ਵੀਂ ਸਦੀ ਦੇ ਹਾਣ ਦਾ ਬਣਾਇਆ – ਜੌੜਾਮਾਜਰਾ

  • ਜੌੜਾਮਾਜਰਾ ਵੱਲੋਂ ਪੰਜਾਬ ਸਿੱਖਿਆ ਕ੍ਰਾਤੀ ਤਹਿਤ ਸਮਾਣਾ ਦੇ 4 ਸਰਕਾਰੀ ਸਕੂਲਾਂ ‘ਚ 15 ਲੱਖ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

ਸਮਾਣਾ, 9 ਅਪ੍ਰੈਲ 2025 – ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅੱਜ ਸਮਾਣਾ ਹਲਕੇ ਦੇ 4 ਸਕੂਲਾਂ ‘ਚ 15 ਲੱਖ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਵੱਖ-ਵੱਖ ਕਾਰਜ ਮੁਕੰਮਲ ਕਰਨ ਉਪਰੰਤ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।

ਵਿਧਾਇਕ ਜੌੜਾਮਾਜਰਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਕ੍ਰਿਸ਼ਨਾ ਬਸਤੀ, ਸਰਕਾਰੀ ਸਕੂਲ ਲੜਕੇ ਤੇ ਲੜਕੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਜੀਪੁਰ ਵਿਖੇ ਪੰਜਾਬ ਸਰਕਾਰ ਵੱਲੋਂ ਭੇਜੇ ਫੰਡਾਂ ਦੇ ਨਾਲ ਵਿਦਿਆਰਥੀਆਂ ਦੀ ਬਿਹਤਰੀਨ ਸਿੱਖਿਆ ਲਈ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਇਸ ਦੌਰਾਨ ਵਿਦਿਆਰਥੀਆਂ ਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਤੇ ਹਸਪਤਾਲਾਂ ਦੀ ਕਾਇਆਂ ਕਲਪ ਕਰਨ ਦਾ ਜੋ ਬੀੜਾ ਉਠਾਇਆ ਗਿਆ ਸੀ, ਉਸ ਦੇ ਨਤੀਜੇ ਸਭ ਦੇ ਸਾਹਮਣੇ ਹਨ। ਉਨ੍ਹਾਂ ਨੇ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਨੂੰ ਪੰਜਾਬ ਸਿੱਖਿਆ ਕ੍ਰਾਂਤੀ ਦੀ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਕੇਵਲ ਇੱਕ ਇਮਾਰਤ ਨਹੀਂ ਹੁੰਦੇ ਸਗੋਂ ਇਹ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਵਾਲਾ ਪਵਿੱਤਰ ਸਥਾਨ ਹੁੰਦਾ ਹੈ।

ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਕੇ ਸਰਕਾਰੀ ਸਕੂਲਾਂ ਵਿਚ ਨਵੇਂ ਕਲਾਸ ਰੂਮ, ਪੁਰਾਣੇ ਬਲੈਕ ਬੋਰਡਾਂ ਦੀ ਥਾਂ ਹੁਣ ਸਮਾਰਟ ਇੰਟਰੈਕਟਿਵ ਬੋਰਡ, ਲਾਇਬ੍ਰੇਰੀਆਂ, ਲੈਬਾਰਟਰੀਆਂ, ਚਾਰਦੀਵਾਰੀਆਂ, ਨਵਾਂ ਫਰਨੀਚਰ, ਪੀਣ ਵਾਲਾ ਪਾਣੀ, ਟੁਆਇਲਟ ਬਲਾਕ ਸਮੇਤ ਖੇਡਾਂ ਨਾਲ ਸਬੰਧਤ ਬੁਨਿਆਦੀ ਢਾਂਚਾ ਪ੍ਰਦਾਨ ਕੀਤਾ ਹੈ। ਇਸ ਮੌਕੇ ਉਨ੍ਹਾਂ ਨੇ ਸਮਾਰਟ ਬੋਰਡ, ਨਵੇਂ ਬਾਥਰੂਮ, ਕਮਰਿਆਂ ਦੀਆਂ ਛੱਤਾਂ ਤੇ ਰਸੋਈ ਦੀ ਮੁਰੰਮਤ, ਰੀਡਿੰਗ ਸੈਲ ਸਮੇਤ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ 21ਵੀਂ ਸਦੀ ਦੇ ਹਾਣ ਦਾ ਬਣਾਇਆ ਅਤੇ ਇਹ ਆਮ ਆਦਮੀ ਪਾਰਟੀ ਵੱਲੋਂ 2022 ਵਿੱਚ ਲੋਕਾਂ ਤੋਂ ਮੰਗੇ ਇੱਕ ਮੌਕਾ ਦੇਣ ਦੇ ਇਵਜ ਵਿੱਚ ਸਕੂਲਾਂ ਵਿੱਚ ਲਿਆਂਦੇ ਬਦਲਾਅ ਦਾ ਨਤੀਜਾ ਹੈ। ਉਨ੍ਹ੍ਹਾਂ ਕਿਹਾ ਕਿ ਸਕੂਲਾਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਕੇ ਖਸਤਾ ਹਾਲ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਇਹ ਇਨ੍ਹਾਂ ਸਕੂਲਾਂ ‘ਚ ਪੜ੍ਹਦੇ 28 ਲੱਖ ਦੇ ਕਰੀਬ ਬੱਚਿਆਂ ਦਾ ਭਵਿੱਖ ਸੰਵਾਰਨ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ।

ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਸਕੂਲਾਂ ਦੇ ਪ੍ਰਿੰਸੀਪਲ ਪਰਦੀਪ ਕੁਮਾਰ, ਸ਼ਾਲੂ ਰਾਣੀ, ਜਸਵੀਰ ਕੌਰ ਤੇ ਜਸਵਿੰਦਰ ਸਿੰਘ ਸਮੇਤ ਆਮ ਆਦਮੀ ਪਾਰਟੀ ਦੇ ਆਗੂ ਕੁਲਦੀਪ ਸਿੰਘ ਵਿਰਕ, ਸੰਦੀਪ ਸ਼ਰਮਾ, ਰਾਜ ਕੁਮਾਰ ਛਾਬੜਾ, ਸੁਰਜੀਤ ਸਿੰਘ ਫ਼ੌਜੀ, ਗੋਪਾਲ ਕ੍ਰਿਸ਼ਨਾ ਬਿੱਟੂ, ਮਦਨ ਮਿੱਤਲ, ਰਮਨਦੀਪ ਸ਼ਰਮਾ, ਧਰਮਪਾਲ, ਰਾਜ ਕੁਮਾਰ ਸਚਦੇਵਾ, ਪਾਰਸ ਸ਼ਰਮਾ, ਵੱਡੀ ਗਿਣਤੀ ਅਧਿਆਪਕ, ਵਿਦਿਆਰਥੀ, ਮਾਪੇ ਤੇ ਹੋਰ ਪਤਵੰਤੇ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਗਨੀਵੀਰ ਭਰਤੀ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 25 ਅਪ੍ਰੈਲ ਤੱਕ ਵਧਾਈ

ਕਟਾਰੂਚੱਕ ਵੱਲੋਂ ਪੰਜਾਬ ਦੇ 7 ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ