ਚੰਡੀਗੜ੍ਹ, 15 ਮਾਰਚ 2022 – ਕੋਰੋਨਾ ਨੂੰ ਦਿਨੋਂ-ਦਿਨ ਘਟਦਾ ਦੇਖਦੇ ਹੋਏ ਪੰਜਾਬ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਕੋਰੋਨਾ ਮਾਮਲਿਆਂ ‘ਚ ਆਈ ਗਿਰਾਵਟ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਰਾਜ ‘ਚ ਲਾਈਆਂ ਸਾਰੀਆਂ ਕੋਵਿਡ-19 ਪਾਬੰਦੀਆਂ ਨੂੰ ਹਟਾ ਦਿੱਤਾ ਹੈ।
ਪੰਜਾਬ ਸਰਕਾਰ ਨੇ ਇਸ ਸੰਬੰਧੀ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਦੇ ਮੱਦੇਨਜ਼ਰ ਲਗਾਈਆਂ ਗਈਆਂ ਸਾਰੀਆਂ ਪਾਬੰਦੀਆਂ ਨੂੰ ਹਟਾ ਦਿੱਤਾ ਜਾਵੇ ਅਤੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਲੋਕ ਮਾਸਕ ਪਾ ਕੇ ਰੱਖਣ ਅਤੇ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਰਹਿਣ ਤਾਂ ਕਿ ਮੁੜ ਇਹ ਮਹਾਂਮਾਰੀ ਨਾਲ ਫ਼ੈਲ ਸਕੇ।