ਰਾਸ਼ਨ ਦੀ ਹੋਮ ਡਿਲੀਵਰੀ ਦੇਣ ਸਬੰਧੀ ਪੰਜਾਬ ਸਰਕਾਰ ਕਰੇਗੀ ਕੁੱਝ ਸੋਧਾਂ

  • ਰਾਸ਼ਨ ਦੀ ਹੋਮ ਡਿਲੀਵਰੀ ਦੇਣ ਸਬੰਧੀ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਰਾਸ਼ਨ ਡਿੱਪੂ ਹੋਲਡਰਾਂ ਦੇ ਜਾਇਜ਼ ਹਿੱਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ

ਚੰਡੀਗੜ੍ਹ, 18 ਅਕਤੂਬਰ 2022 – ਪੰਜਾਬ ਸਰਕਾਰ ਨੇ ਸੂਬੇ ਵਿੱਚ ਪੀ.ਡੀ.ਐਸ. ਲਾਭਪਾਤਰੀਆਂ ਨੂੰ ਰਾਸ਼ਨ ਦੀ ਹੋਮ ਡਿਲੀਵਰੀ ਦੇਣ ਸਬੰਧੀ ਰਾਜ ਸਰਕਾਰ ਦੀ ਪਹਿਲਕਦਮੀ ਵਿੱਚ ਸੋਧਾਂ ਕਰਨ ’ਤੇ ਵਿਚਾਰ ਕਰਨ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਹੋਮ ਡਿਲੀਵਰੀ ਸੇਵਾ ਵਿੱਚ ਬਦਲਾਅ ਨੂੰ ਲਾਗੂ ਕਰਦੇ ਸਮੇਂ ਫੇਅਰ ਪ੍ਰਾਈਸ ਸ਼ਾਪ (ਦੁਕਾਨ) ਮਾਲਕਾਂ ਸਮੇਤ ਜਨਤਕ ਵੰਡ ਸਪਲਾਈ ਲੜੀ ਦੇ ਸਾਰੇ ਭਾਈਵਾਲਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ।

ਇਹ ਦਰਖਾਸਤਾਂ ਫੇਅਰ ਪ੍ਰਾਈਸ ਸ਼ਾਪ ਐਸੋਸ਼ੀਏਸਨਾਂ ਵੱਲੋਂ ਦਾਇਰ ਸੀ.ਡਬਲਿਊ.ਪੀ. ‘ਤੇ ਸੁਣਵਾਈ ਦੌਰਾਨ ਸਟੇਟ ਕੌਂਸਲ ਵੱਲੋਂ ਮਾਣਯੋਗ ਹਾਈਕੋਰਟ ਅੱਗੇ ਪੇਸ਼ ਕੀਤੀਆਂ ਗਈਆਂ ਸਨ ਅਤੇ ਭਰੋਸਾ ਦਿਵਾਇਆ ਗਿਆ ਸੀ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ)ਅਨੁਸਾਰ ਰਾਸ਼ਨ ਦੀ ਹੋਮ ਡਿਲਿਵਰੀ ਸੇਵਾ ਦੇਣ ਸਮੇਂ ਰਾਸ਼ਨ ਡਿਪੂ ਹੋਲਡਰਾਂ ਦੇ ਜਾਇਜ਼ ਹਿੱਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਸੂਬੇ ਦੇ ਵਕੀਲ ਦੇ ਦਾਅਵਿਆਂ ਦੇ ਆਧਾਰ ‘ਤੇ, ਹਾਈ ਕੋਰਟ ਨੇ ਇਸ ਮਾਮਲੇ ‘ਤੇ ਮੁਕੱਦਮੇ ਦਾ ਨਿਪਟਾਰਾ ਕਰ ਦਿੱਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦੋ ਮਹੀਨਿਆਂ ‘ਚ ਆਮ ਆਦਮੀ ਕਲੀਨਿਕਾਂ ‘ਤੇ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਤਿੰਨ ਲੱਖ ਤੋਂ ਪਾਰ: ਚੇਤਨ ਜੌੜਾਮਾਜਰਾ

ਗੈਂਗਸਟਰਾਂ ਤੇ ਅੱਤਵਾਦੀਆਂ ਖਿਲਾਫ ਐਕਸ਼ਨ ‘ਚ NIA, ਕਈ ਸੂਬਿਆਂ ‘ਚ ਕੀਤੀ ਜਾ ਰਹੀ ਹੈ ਰੇਡ