ਪੰਜਾਬ ਸਰਕਾਰ ਦਾ ਪੈਨਸ਼ਨ ਨੂੰ ਲੈ ਕੇ ਵੱਡਾ ਫ਼ੈਸਲਾ, ਕੀਤਾ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 24 ਜੂਨ 2025 – ਪੰਜਾਬ ਸਰਕਾਰ ਨੇ ਵਿਸ਼ੇਸ਼ ਸਰਕਾਰੀ ਕਰਮਚਾਰੀਆਂ ਲਈ ਇਕ ਵੱਡਾ ਫ਼ੈਸਲਾ ਲੈਂਦੇ ਹੋਏ ਪੰਜਾਬ ਸਿਵਲ ਸੇਵਾਵਾਂ ਨਿਯਮਾਂ ਵਿਚ ਸੋਧ ਕੀਤੀ ਹੈ। ਇਸ ਸੋਧ ਅਧੀਨ ਕੁਝ ਵਿਸ਼ੇਸ਼ ਸ਼੍ਰੇਣੀਆਂ ਦੇ ਕਰਮਚਾਰੀ ਜੋ 1 ਜਨਵਰੀ 2004 ਤੋਂ ਬਾਅਦ ਨਿਯਕੁਤ ਹੋਏ ਹਨ, ਹੁਣ ਪੁਰਾਣੀ ਪੈਨਸ਼ਨ ਸਕੀਮ (ਓ. ਪੀ. ਐੱਸ) ਚੁਣ ਸਕਣਗੇ। ਇਸ ਵਿਚ ਇਹ ਵੀ ਆਖਿਆ ਗਿਆ ਹੈ ਕਿ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਆਪਣੀ ਚੋਣ ਨਾ ਕਰਨ ਦੀ ਸਥਿਤੀ ਵਿਚ ਕਰਮਚਾਰੀ ਨੂੰ ਆਟੋਮੈਟਿਕ ਨਵੀਂ ਪੈਨਸ਼ਨ ਸਕੀਮ ਵਿਚ ਸ਼ਾਮਲ ਕਰ ਲਿਆ ਜਾਵੇਗਾ।

ਇਹ ਫ਼ੈਸਲਾ ਉਨ੍ਹਾਂ ਕਰਮਚਾਰੀਆਂ ਲਈ ਵੱਡੀ ਰਾਹਤ ਲੈ ਕੇ ਆ ਰਿਹਾ ਹੈ ਜੋ ਥੋੜ੍ਹੀ ਦੇਰੀ ਨਾਲ ਨਿਯੁਕਤ ਹੋਣ ਕਰਕੇ ਓ. ਪੀ. ਐੱਸ. ਤੋਂ ਵਾਂਝੇ ਰਹਿ ਗਏ ਸਨ। ਇਹ ਸੋਧ ਨੋਟੀਫਿਕੇਸ਼ਨ ਨੰਬਰ ਜੀ. ਐੱਸ. ਆਰ. 34Const/Arts/ 309 ਅਤੇ 187/ਏ. ਐੱਮ. ਡੀ. (11)2025 ਰਾਹੀਂ 22 ਮਈ 2025 ਨੂੰ ਜਾਰੀ ਕੀਤਾ ਗਿਆ ਅਤੇ 23 ਮਈ 2025 ਨੂੰ ਪੰਜਾਬ ਸਰਕਾਰ ਦੇ ਗੈਜ਼ਟ (ਐਕਸਟਰਾ) ਵਿਚ ਪ੍ਰਕਾਸ਼ਿਤ ਕੀਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਕੈਬਨਿਟ ‘ਚ ਫੇਰਬਦਲ ਦੀਆਂ ਚਰਚਾਵਾਂ !, ਅੱਜ ਰਾਜਪਾਲ ਨੂੰ ਮਿਲਣਗੇ CM ਮਾਨ

ਪੰਜਾਬ ਤੋਂ ਕੌਣ ਜਾਵੇਗਾ ਰਾਜ ਸਭਾ ? ਆਪ ਵੱਲੋਂ ਕੀਤੀ ਜਾ ਰਹੀ ਚਰਚਾ, ਕੇਜਰੀਵਾਲ ਵਲੋਂ ਇਨਕਾਰ