ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ‘ਚ ਵੀ 16 ਜੁਲਾਈ ਤੱਕ ਛੁੱਟੀਆਂ ‘ਚ ਵਾਧਾ

ਚੰਡੀਗੜ੍ਹ, 13 ਜੁਲਾਈ 2023 – ਪੰਜਾਬ ਸਰਕਾਰ ਵੱਲੋਂ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਹੜ੍ਹਾਂ ਕਾਰਨ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਚ 16 ਜੁਲਾਈ ਤੱਕ ਛੁੱਟੀਆਂ ਵਧਾਈਆਂ ਗਈਆਂ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰ ਪਹਿਲਾਂ 14 ਜੁਲਾਈ 2023 ਨੂੰ ਖੋਲ੍ਹੇ ਜਾਣੇ ਸਨ, ਜੋ ਕਿ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ 16 ਜੁਲਾਈ ਤੱਕ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਛੁੱਟੀਆਂ ਵਿਚ ਵਾਧਾ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ – ਬਲਕਾਰ ਸਿੰਘ

ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਚਾਰ MLAs ਸਮੇਤ ਜ਼ਿਲ੍ਹੇ ਦੇ ਦਰਿਆ ਸਤਲੁਜ ਤੋਂ ਪ੍ਰਭਾਵਿਤ ਖੇਤਰਾਂ ਦਾ ਕਿਸ਼ਤੀ ਵਿੱਚ ਬੈਠ ਕੇ ਦੌਰਾ