ਪੰਜਾਬ ਸਰਕਾਰ ਨੇ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਦਿੱਤੀ ਤਰੱਕੀ

  • ਬੈਂਸ ਨੇ ਅਧਿਆਪਕਾਂ ਨੂੰ ਦਿੱਤੀ ਵਧਾਈ
  • ਸਿੱਖਿਆ ਮੰਤਰੀ ਨੇ ਵਧੇਰੇ ਪ੍ਰਭਾਵਸ਼ਾਲੀ ਵਿੱਦਿਅਕ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਅਧਿਆਪਕਾਂ ਨੂੰ ਹੋਰ ਮਿਹਨਤ ਕਰਨ ਵਾਸਤੇ ਪ੍ਰੇਰਿਆ

ਚੰਡੀਗੜ੍ਹ, 22 ਮਾਰਚ 2025 – ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ ਦਿੱਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਇੱਥੇ ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 398 ਮਾਸਟਰ/ਮਿਸਟ੍ਰੈਸ ਅਤੇ 17 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ (ਬੀ.ਪੀ.ਈ.ਓਜ਼) ਨੂੰ ਹੈੱਡਮਾਸਟਰ/ਹੈੱਡਮਿਸਟ੍ਰੈਸ ਵਜੋਂ ਤਰੱਕੀ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਇਨ੍ਹਾਂ ਨਵੇਂ ਤਰੱਕੀ ਪ੍ਰਾਪਤ ਮੁੱਖ ਅਧਿਆਪਕਾਂ ਦਾ ਪਰਖ ਕਾਲ ਦਾ ਸਮਾਂ ਇੱਕ ਸਾਲ ਹੋਵੇਗਾ। ਮਾਸਟਰ ਕਾਡਰ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ 29-05-2024 ਅਤੇ 05-08-2024 ਨੂੰ ਜਾਰੀ ਕੀਤੀ ਗਈ ਸੀਨੀਆਰਤਾ ਸੂਚੀ ਦੇ ਆਧਾਰ ‘ਤੇ ਤਰੱਕੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਅਧਿਆਪਕਾਂ ਨੂੰ ਵਧਾਈ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਵਿਦਿਆਰਥੀਆਂ ਲਈ ਵਧੇਰੇ ਪ੍ਰਭਾਵਸ਼ਾਲੀ ਵਿੱਦਿਅਕ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਹੋਰ ਮਿਹਨਤ ਕਰਨ ਵਾਸਤੇ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਤਰੱਕੀਆਂ ਸਿੱਖਿਆ ਖੇਤਰ ਵਿੱਚ ਨਵੀਂ ਊਰਜਾ ਅਤੇ ਉਤਸ਼ਾਹ ਪੈਦਾ ਕਰਨਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਨ੍ਹਾਂ ਅਧਿਆਪਕਾਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਵਿਭਾਗ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਨਾਲ ਅਗਵਾਈ ਕਰਨ ਲਈ ਸਮਰੱਥ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਹੋਰ ਬਿਹਤਰੀਨ ਸੁਧਾਰ ਵੇਖਣ ਨੂੰ ਮਿਲੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

‘ਯੁੱਧ ਨਸ਼ਿਆਂ ਵਿਰੁੱਧ’ 21ਵੇਂ ਦਿਨ ਪੰਜਾਬ ਪੁਲਿਸ ਵੱਲੋਂ 493 ਛਾਪੇਮਾਰੀਆਂ ਤੋਂ ਬਾਅਦ 63 ਨਸ਼ਾ ਤਸਕਰ ਗ੍ਰਿਫਤਾਰ

ਵਿਜੀਲੈਂਸ ਬਿਊਰੋ ਤੇ ਸਿਹਤ ਵਿਭਾਗ ਵੱਲੋਂ ਸਾਂਝੀ ਕਾਰਵਾਈ ਵਿੱਚ ਬਿਨਾਂ ਲਾਇਸੈਂਸ ਵਾਲੀਆਂ ਸੋਇਆ ਚਾਂਪ, ਮੋਮੋਜ਼ ਫੈਕਟਰੀਆਂ ਸੀਲ