ਗੁਰਦਾਸਪਰ, 9 ਸਤੰਬਰ 2024 – ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਅੱਗੇ ਚਾਲੂ ਵਿੱਤੀ ਸਾਲ ਦੌਰਾਨ ਕਰਜ਼ੇ ਦੀ ਸੀਮਾ ਵਧਾਉਣ ਦੀ ਮੰਗ ਰੱਖੀ ਹੈ। ਸਰਕਾਰ ਨੇ ਕਰਜ਼ਾ ਸੀਮਾ 10 ਹਜ਼ਾਰ ਕਰੋੜ ਰੁਪਏ ਵਧਾਉਣ ਦੀ ਮੰਗ ਕੀਤੀ ਹੈ। ਇਸ ਦੇ ਲਈ ਸਰਕਾਰ ਵੱਲੋਂ ਵਿੱਤ ਮੰਤਰਾਲੇ ਨੂੰ ਪੱਤਰ ਲਿਖਿਆ ਗਿਆ ਹੈ। ਸਰਕਾਰ ਨੇ ਪੱਤਰ ਵਿੱਚ ਆਪਣੇ ਖਰਚਿਆਂ ਦਾ ਹਵਾਲਾ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਵਿੱਤੀ ਸਾਲ 2023-24 ਵਿੱਚ ਰਾਜ ਸਰਕਾਰ ਦੁਆਰਾ ਕਰਜ ਲੈਣ ਦੀ ਸੀਮਾ 45,730 ਕਰੋੜ ਰੁਪਏ ਸੀ। ਪਿਛਲੇ ਸਾਲ ਇਕ ਵਾਰ ਕੇਂਦਰ ਸਰਕਾਰ ਨੇ ਪੰਜਾਬ ਦੀ ਕਰਜ਼ਾ ਹੱਦ 2387 ਕਰੋੜ ਰੁਪਏ ਘਟਾ ਦਿੱਤੀ ਸੀ। ਇਸ ਸਾਲ ਅਗਸਤ ਮਹੀਨੇ ‘ਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਰਜ਼ਾ ਸੀਮਾ ਵਧਾਉਣ ਲਈ ਕੇਂਦਰੀ ਵਿੱਤ ਮੰਤਰਾਲੇ ਨੂੰ ਪੱਤਰ ਲਿਖਣ ਦੀ ਪ੍ਰਵਾਨਗੀ ਦਿੱਤੀ ਗਈ ਸੀ।
ਰਾਜ ਸਰਕਾਰ ਨੇ ਪੱਤਰ ਵਿੱਚ ਦਲੀਲ ਦਿੱਤੀ ਹੈ ਕਿ ਉਸ ਨੂੰ ਪਿਛਲੀਆਂ ਸਰਕਾਰਾਂ ਤੋਂ ਕਰਜ਼ਾ ਵਿਰਾਸਤ ਵਿੱਚ ਮਿਲਿਆ ਹੈ। ਜਿਸ ਨੂੰ ਵਾਪਸ ਕੀਤਾ ਜਾਣਾ ਹੈ। ਪੰਜਾਬ ਸਰਕਾਰ ਵੱਲੋਂ 69,867 ਕਰੋੜ ਰੁਪਏ ਦਾ ਕਰਜ਼ਾ ਚੁਕਾਇਆ ਜਾਣਾ ਹੈ।