ਅੱਤਵਾਦ ਨਾਲੋਂ ਵੀ ਮਾੜੇ ਦੌਰ ‘ਚੋਂ ਲੰਘ ਰਿਹਾ ਹੈ ਪੰਜਾਬ – ਅਸ਼ਵਨੀ ਸ਼ਰਮਾ

ਚੰਡੀਗੜ੍ਹ, 07 ਮਾਰਚ 2023 – ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਅਮਨ-ਕਾਨੂੰਨ ਦੀ ਸਥਿਤੀ ਦਿਨ-ਪ੍ਰਤੀਦਿਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿਸ ਨੂੰ ਲੈ ਕੇ ਪੰਜਾਬ ਦੇ ਲੋਕਾਂ ਦੇ ਮਨਾਂ ‘ਚ ਸਹਿਮ ਦਾ ਮਾਹੌਲ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਨੇ ਚੰਡੀਗੜ੍ਹ ਦੇ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ। ਦੱਸਣਯੋਗ ਹੈ ਕਿ ਇੱਕ ਪਾਸੇ ਪੰਜਾਬ ਵਿਧਾਨਸਭਾ ਦਾ ਸ਼ੈਸਨ ਚੱਲ ਰਿਹਾ ਸੀ ਤੇ ਦੂਜੇ ਪਾਸੇ ਭਾਜਪਾ ਦੀ ਪੰਜਾਬ ਇਕਾਈ ਵੱਲੋਂ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਆਮ ਆਦਮੀ ਪਾਰਟੀ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ ਗਏ।

ਪ੍ਰੈੱਸ ਨੂੰ ਸੰਬੋਧਨ ਕਰਦਿਆਂ ਸ਼੍ਰੀ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਦੋਂ ਤੋਂ ਪੰਜਾਬ ‘ਚ ਆਪ ਦੀ ਸਰਕਾਰ ਬਣੀ ਹੈ , ਉਦੋਂ ਤੋਂ ਹੀ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਬੁਰੀ ਤਰ੍ਹਾਂ ਤਹਿਸ-ਨਹਿਸ ਹੋ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਜੋ ਹਾਲਾਤ ਅੱਜ ਆਮ ਆਦਮੀ ਪਾਰਟੀ ਨੇ ਬਣਾ ਦਿੱਤੇ ਹਨ , ਉਹ 80 ਦੇ ਦਹਾਕੇ ਦੇ ਕਾਲ਼ੇ ਦੌਰ ਦੀ ਯਾਦ ਦਿਵਾਉਂਦੇ ਹਨ। ਸੂਬੇ ਭਰ ਵਿਚ ਹਰ ਦਿਨ ਕਤਲੋ-ਗਾਰਦ ਤੇ ਲੁੱਟਾਂ-ਖੋਹਾਂ ਦਾ ਬੋਲਬਾਲਾ ਹੈ। ਓਹਨਾ ਕਿਹਾ ਕਿ ਗੈਂਗਸਟਰਾਂ ਵੱਲੋਂ ਹਰ ਦਿਨ ਵਪਾਰੀਆਂ ਦੇ ਕਤਲ ਕੀਤੇ ਜਾ ਰਹੇ ਹਨ ਅਤੇ ਫ਼ਿਰੌਤੀ ਲਈ ਧਮਕੀਆਂ ਭਰੇ ਫ਼ੋਨ ਆਉਣੇ ਤਾਂ ਆਮ ਵਰਤਾਰਾ ਹੀ ਬਣ ਚੁੱਕਾ ਹੈ। ‘ਆਪ ਸਰਕਾਰ’ ‘ਤੇ ਗੰਭੀਰ ਆਰੋਪ ਲਗਾਉਂਦਿਆਂ ਉਹਨਾਂ ਕਿਹਾ ਕਿ ਦੋ ਹਫ਼ਤੇ ਪਹਿਲਾਂ ਵਾਪਰੀ ਅਜਨਾਲਾ ਵਾਲੀ ਘਟਨਾ ਇਸ ਗੱਲ ਦਾ ਪੁਖ਼ਤਾ ਪ੍ਰਮਾਣ ਹੈ ਕਿ ਸੂਬੇ ਦੀ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਅੱਗ ਲਾਉਣ ਵਾਲੀਆਂ ਤਾਕਤਾਂ ਤੇਜੀ ਨਾਲ ਸਿਰ ਚੁੱਕਣ ਲੱਗੀਆਂ ਹਨ , ਜਿਸ ਕਰਕੇ ਆਮ ਲੋਕਾਂ ਵਿੱਚ ਡਰ ਤੇ ਸਹਿਮ ਦਾ ਮਾਹੌਲ ਹੈ।

ਆਪ ਸਰਕਾਰ ਦੇ ਰਾਜ ‘ਚ ਪੰਜਾਬ ਪੁਲਿਸ ਦੀ ਹਾਲਤ ਤਰਸਯੋਗ ਬਣ ਚੁੱਕੀ ਹੈ ਕਿ ਉਹਨਾਂ ਵੱਲੋਂ ਵੀ ਅਜਿਹੇ ਸਮਾਜਵਿਰੋਧੀ ਅਨਸਰਾਂ ਖਿਲਾਫ਼ 15 ਦਿਨ ਬੀਤ ਜਾਣ ਦੇ ਬਾਵਜੂਦ ਵੀ ਇੱਕ ਵੀ ਪਰਚਾ ਤੱਕ ਦਰਜ ਨਹੀਂ ਕੀਤਾ ਗਿਆ।ਉਹਨਾ ਕਿਹਾ ਕਿ ਪੰਜਾਬ ਦੀ ਬਹਾਦਰ ਪੁਲਿਸ ਵੀ ਦੋਸ਼ੀਆਂ ਖ਼ਿਲਾਫ਼ ਕਰਵਾਈ ਕਰਨ ਵਿੱਚ ਅਸਮਰੱਥ ਹੋ ਗਈ ਹੈ ।ਉਹਨਾਂ ਕਿਹਾ ਇਸ ਦੇ ਨਾਲ ਹੀ ਉਹਨਾਂ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਇਨਸਾਫ਼ ਦੀ ਮੰਗ ਕਰਦਿਆਂ ਦੱਸਿਆ ਕਿ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਹੁਣ ਤੱਕ ਅਸਲ ਮੁਲਜ਼ਮਾਂ ਨੂੰ ਨਹੀਂ ਫ਼ੜ੍ਹਿਆ ਗਿਆ, ਜਿਸਦੇ ਲਈ ਉਸਦੇ ਮਾਪੇ ਵਿਧਾਨਸਭਾ ਦੇ ਬਾਹਰ ਧਰਨਾ ਦੇਣ ਲਈ ਮਜਬੂਰ ਹੋਏ ਹਨ , ਇਹ ਵੀ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਇੱਕ ਵੱਡਾ ਸਵਾਲੀਆ ਨਿਸ਼ਾਨ ਹੈ। ਉਹਨਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੀਬੀਆਈ ਜਾਂਚ ਕਰਾਉਣ ਦੀ ਮੰਗ ਨੂੰ ਤੁਰੰਤ ਸਵੀਕਾਰ ਕਰਨਾ ਚਾਹੀਦੀ ਹੈ ।

ਪੰਜਾਬ ਦੇ ਮੌਜੂਦਾ ਹਾਲਾਤਾਂ ਲਈ ਉਹਨਾਂ ਸਿੱਧੇ ਤੌਰ ‘ਤੇ ਸੂਬੇ ਦੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਭਗਵੰਤ ਮਾਨ ਨੂੰ ਜਿੰਮੇਵਾਰ ਠਹਿਰਾਉਂਦਿਆਂ ਦੱਸਿਆ ਕਿ 09 ਮਾਰਚ ਨੂੰ ਪੰਜਾਬ ਦੀ ਭਾਜਪਾ ਇਕਾਈ ਵਿਧਾਨਸਭਾ ਦਾ ਘਿਰਾਓ ਕਰਨ ਜਾ ਰਹੀ ਹੈ। ਉਹਨਾਂ ਦੱਸਿਆ ਕਿ ਸੂਬੇ ਦੀ ਗੂੰਗੀ ਤੇ ਬੋਲੀ ਸਰਕਾਰ ਨੂੰ ਜਗਾਉਣ ਲਈ ਪੰਜਾਬ ਦੀ ਭਾਜਪਾ ਇਕਾਈ ਮੁੱਖ ਦਫ਼ਤਰ ਤੋਂ ਰੋਸ ਮਾਰਚ ਕਰਦੀ ਹੋਈ ਵਿਧਾਨਸਭਾ ਵੱਲ ਕੂਚ ਕਰੇਗੀ ਤਾਂ ਜੋ ਸੂਬੇ ਦੀ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਤੋੜਣ ਵਾਲਿਆਂ ਨੂੰ ਮੂੰਹਤੋੜ ਜਵਾਬ ਦਿੱਤਾ ਜਾ ਸਕੇ।ਇਸ ਮੋਕੇ ਤੇ ਉਹਨਾਂ ਦੇ ਨਾਲ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ,ਸੂਬਾ ਜਨਰਲ ਸਕੱਤਰ ਬਿਕਰਮਜੀਤ ਸਿੰਘ ਚੀਮਾ,ਸੂਬਾ ਮੀਤ ਪ੍ਰਧਾਨ ਸ਼ੁਭਾਸ ਸ਼ਰਮਾ ,ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿਲੋ ,ਸੂਬਾ ਮੀਡੀਆ ਸਕੱਤਰ ਜਨਾਰਦਨ ਸ਼ਰਮਾ ਤੇ ਸੂਬਾ ਮੀਡੀਆ ਸਹਿ ਸਕੱਤਰ ਹਰਦੇਵ ਸਿੰਘ ਉੱਭਾ ਹਾਜ਼ਰ ਸਨ ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਲਯੁਗੀ ਪਿਓ ਨਾਬਾਲਗ ਧੀ ਨਾਲ ਚਾਰ ਸਾਲ ਤੋਂ ਕਰ ਰਿਹਾ ਸੀ ਜਬਰ ਜਿਨਾਹ, ਪਰਚਾ ਦਰਜ

ਜਨ ਔਸ਼ਧੀ ਕੇਂਦਰਾਂ ਬਾਰੇ ਜਾਗਰੂਕਤਾ ਵਧਾਉਣ ਦੀ ਲੋੜ : ਡਾ. ਬਲਬੀਰ ਸਿੰਘ