ਨਵੀਂ ਦਿਸ਼ਾ ਵੱਲ ਵੱਧ ਰਿਹਾ ਪੰਜਾਬ, ਤੇਜ਼ੀ ਨਾਲ ਹੋ ਰਹੇ ਹਨ ਵਿਕਾਸ ਕਾਰਜ : ਜਿੰਪਾ

  • ਕੈਬਨਿਟ ਮੰਤਰੀ ਨੇ 4.50 ਕਰੋੜ ਰੁਪਏ ਦੀ ਲਾਗਤ ਨਾਲ ਬਸੀ ਜਾਨਾ ਤੋਂ ਬਜਵਾੜਾ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਰੱਖਿਆ ਨੀਂਹ ਪੱਥਰ

ਹੁਸ਼ਿਆਰਪੁਰ, 13 ਸਤੰਬਰ 2023 – ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਨਵੀਂ ਦਿਸ਼ਾ ਵੱਲ ਵੱਧ ਰਿਹਾ ਹੈ ਅਤੇ ਪੰਜਾਬ ਵਿਚ ਤੇਜ਼ੀ ਨਾਲ ਵਿਕਾਸ ਕਾਰਜ ਹੋ ਰਹੇ ਹਨ। ਉਹ ਦੁਸਹਿਰਾ ਗਰਾਊਂਡ ਸ਼੍ਰੀ ਹਨੂੰਮਾਨ ਮੰਦਰ ਨੇੜੇ ਸੜਕ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਮੇਅਰ ਸੁਰਿੰਦਰ ਕੁਮਾਰ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ 4.50 ਕਰੋੜ ਰੁਪਏ ਦੀ ਲਾਗਤ ਨਾਲ 8.31 ਕਿਲੋਮੀਟਰ ਬਣਨ ਵਾਲੀ ਇਹ ਸੜਕ ਬਸੀ ਜਾਨਾ ਤੋਂ ਭੰਗੀ ਚੋਅ ਪੁੱਲ ਤੋਂ ਹੁੰਦੇ ਹੋਏ ਦੁਸਹਿਰਾ ਗਰਾਊਂਡ, ਧੋਬੀ ਘਾਟ ਚੌਕ ਵਾਇਆ ਊਨਾ ਰੋਡ ਹੁੰਦੇ ਹੋਏ ਬਜਵਾੜਾ ਤੱਕ ਬਣੇਗੀ। ਉਨ੍ਹਾਂ ਕਿਹਾ ਕਿ ਸੜਕ ਨਿਰਮਾਣ ਨਾਲ ਲੋਕਾਂ ਨੂੰ ਕਾਫ਼ੀ ਸੁਵਿਧਾ ਮਿਲੇਗੀ। ਉਨ੍ਹਾਂ ਕਿਹਾ ਕਿ ਸੜਕ ਨਿਰਮਾਣ ਦੌਰਾਨ ਗੁਣਵੱਤਾ ਦਾ ਖਾਸ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸੜਕ ਨਿਰਮਾਣ ਵਿਚ ਗੁਣਵੱਤਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਨਿਰਮਾਣ ਕਾਰਜ ਪੂਰਾ ਕਰਨ ਦੀ ਹਦਾਇਤ ਕੀਤੀ।

ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਐਕਸੀਅਨ ਲੋਕ ਨਿਰਮਾਣ ਵਿਭਾਗ ਰਾਜੀਵ ਸੈਣੀ, ਐਸ.ਡੀ.ਓ ਗੁਰਮੀਤ ਸਿੰਘ, ਕੌਂਸਲਰ ਪ੍ਰਦੀਪ ਬਿੱਟੂ, ਵਿਜੇ ਅਗਰਵਾਲ, ਮੁਖੀ ਰਾਮ, ਸਾਬਕਾ ਮੇਅਰ ਸ਼ਿਵ ਸੂਦ, ਗੋਪੀ ਚੰਦ ਕਪੂਰ, ਸੁਮੇਸ਼ ਸੋਨੀ, ਵਰਿੰਦਰ ਵੈਦ, ਡਾ. ਬਿੰਦੂਸਾਰ ਸ਼ੁਕਲਾ, ਪ੍ਰਦੀਪ ਹਾਂਡਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੁਟੇਰਿਆਂ ਨੇ ਹਵਾਈ ਫਾਇਰ ਕਰ ਪਤੀ-ਪਤਨੀ ਕੋਲੋਂ ਖੋਹਿਆ ਬੁਲਟ ਮੋਟਰਸਾਈਕਲ

ਸਿਆਸੀ ਲਾਹੇ ਲਈ ਆਪ ਸਰਕਾਰ ਵੱਲੋਂ ਦੂਜੇ ਸੂਬਿਆਂ ਦੇ ਨੌਜਵਾਨਾਂ ਨੂੰ ਨੌਕਰੀਆਂ: ਸੁਖਬੀਰ ਬਾਦਲ