ਚੰਡੀਗੜ੍ਹ, 6 ਫਰਵਰੀ 2024 (ਬਲਜੀਤ ਮਰਵਾਹਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ NOC ਦੀਆਂ ਸ਼ਰਤਾਂ ਨੂੰ ਲੈ ਕੇ ਅੱਜ ਵੱਡਾ ਫੈਸਲਾ ਲੈਣ ਜਾ ਰਹੇ ਹਨ। ਉਨ੍ਹਾਂ ਨੇ ਐਕਸ ‘ਤੇ ਟਵੀਟ ਕਰਕੇ ਇਹ ਵੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰ ਤਰ੍ਹਾਂ ਦੀਆਂ ਰਜਿਸਟਰੀਆਂ ‘ਤੇ ਐਨਓਸੀ ਦੀ ਸ਼ਰਤ ਖ਼ਤਮ ਕੀਤੀ ਜਾ ਰਹੀ ਹੈ। ਇਸ ਦੇ ਵੇਰਵੇ ਜਲਦੀ ਹੀ ਜਾਰੀ ਕੀਤੇ ਜਾਣਗੇ।