ਚੰਡੀਗੜ੍ਹ, 18 ਮਾਰਚ 2023 – ਪੰਜਾਬ ਪੁਲਿਸ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਵੀ ਹਿਰਾਸਤ ‘ਚ ਲਿਆ ਗਿਆ ਹੈ। ਇਸ ਤੋਂ ਬਿਨਾਂ ਪੁਲਿਸ ਦੀਆਂ ਗੱਡੀਆਂ ਅੰਮ੍ਰਿਤਪਾਲ ਦਾ ਪਿੱਛਾ ਕਰ ਰਹੀਆਂ ਹਨ। ਜਲਦ ਹੀ ਉਸ ਨੂੰ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ।
ਪਰ ਇਸ ਦੇ ਨਾਲ ਹੀ ਹੁਣ ਇਹ ਖਬਰ ਵੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਪੁਲਿਸ ਦੀ ਵਿਸ਼ੇਸ਼ ਅਪੀਲ ਕੀਤੀ ਗਈ ਹੈ। ਪੰਜਾਬ ਪੁਲਿਸ ਨੇ ਅਪੀਲ ਕੀਤੀ ਹੈ ਕੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੁਲਿਸ ਦੇ ਕੰਮਕਾਜ ਵਿੱਚ ਦਖਲ ਨਾ ਦਿੱਤਾ ਜਾਵੇ। ਇਸ ਤੋਂ ਬਿਨਾ ਕਿਸੇ ਵੀ ਤਰ੍ਹਾਂ ਦੀ ਅਫਵਾਹ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਪੁਲਿਸ ਨੇ ਪੂਰੇ ਪੰਜਾਬ ‘ਚ ਚੌਕਸੀ ਵਜੋਂ ਇੰਟਰਨੈਟ ਸੇਵਾਵਾਂ ਠੱਪ ਕਰ ਦਿੱਤੀਆਂ ਹਨ।