ਚੰਡੀਗੜ੍ਹ, 12 ਅਕਤੂਬਰ 2025 – ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਵੱਲੋ ਬਰਨਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ, ਬੰਬੀਹਾ ਗੈਂਗ ਦੇ ਦੋ ਸਾਥੀਆਂ – ਸੰਦੀਪ ਸਿੰਘ ਅਤੇ ਸ਼ੇਖਰ – ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ।

ਉਨ੍ਹਾਂ ਦੇ ਕਬਜ਼ੇ ਵਿੱਚੋਂ ਕੁੱਲ ਛੇ ਪਿਸਤੌਲ (ਇੱਕ PX5, ਚਾਰ .32 ਬੋਰ ਪਿਸਤੌਲ, ਅਤੇ ਇੱਕ .30 ਬੋਰ ਪਿਸਤੌਲ) ਸਮੇਤ 19 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ, ਸੂਬੇ ਵਿੱਚ ਘਿਨਾਉਣੇ ਅਪਰਾਧ ਕਰਨ ਲਈ ਬੰਬੀਹਾ ਗੈਂਗ ਦੇ ਕਾਰਕੁਨਾਂ ਨੂੰ ਇਹ ਹਥਿਆਰ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਸਨ।
ਅਗਲੇ ਅਤੇ ਪਿਛਲੇ ਸਬੰਧਾਂ ਸਮੇਤ ਪੂਰੀ ਸਪਲਾਈ ਚੇਨ ਦੀ ਪਛਾਣ ਕਰਨ ਅਤੇ ਇਸਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ। ਇਹ ਜਾਣਕਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧ ਨੂੰ ਰੋਕਣ ਅਤੇ ਪੰਜਾਬ ਭਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖਤਮ ਕਰਨ ਦੇ ਆਪਣੇ ਮਿਸ਼ਨ ਵਿੱਚ ਦ੍ਰਿੜ ਹੈ।

