ਚੰਡੀਗੜ੍ਹ, 6 ਜੂਨ 2025 – ਇੱਕ ਵੱਡੀ ਸਫਲਤਾ ਵਿਚ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਦੋ ਵਿਅਕਤੀਆਂ ਸੁਖਚੈਨ ਸਿੰਘ ਅਤੇ ਜੁਗਰਾਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਵਿਅਕਤੀ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ‘ਚ ਸਰਗਰਮੀ ਨਾਲ ਸ਼ਾਮਲ ਸਨ ਅਤੇ ਇਨ੍ਹਾਂ ਕੋਲੋਂ ਅੱਠ ਹਥਿਆਰ ਬਰਾਮਦ ਕੀਤੇ ਗਏ ਹਨ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।

ਡੀ. ਜੀ. ਪੀ. ਨੇ ਦੱਸਿਆ ਕਿ ਖਾਸ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਇਨ੍ਹਾਂ ਕਾਰਕੁਨਾਂ ਨੂੰ ਪਾਕਿਸਤਾਨ ਸਥਿਤ ਤਸਕਰ ਨੂਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਲਿਜਾਂਦੇ ਸਮੇਂ ਰੋਕਿਆ ਗਿਆ ਸੀ। ਜਿਨ੍ਹਾਂ ਕੋਲੋਂ ਤਿੰਨ ਗਲੌਕ 9mm ਪਿਸਤੌਲ, ਚਾਰ Px5 ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਹੋਏ ਹਨ।
ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੇ ਪੀ. ਐੱਸ, ਐੱਸ. ਐੱਸ. ਓ. ਸੀ. ਵਿਖੇ ਇੱਕ ਐੱਫ. ਆਈ. ਆਰ ਦਰਜ ਕੀਤੀ ਗਈ ਹੈ। ਹੋਰ ਕਾਰਕੁਨਾਂ ਦੀ ਪਛਾਣ ਕਰਨ ਅਤੇ ਇਸ ਤਸਕਰੀ ਨੈੱਟਵਰਕ ਦੀ ਪੂਰੀ ਹੱਦ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

