ਪੰਜਾਬ ਪੁਲਿਸ ਨੇ ਸੰਭਾਵੀ ਕੰਟਰੈਕਟ ਕਿਲਿੰਗ ਮਾਮਲੇ ਨੂੰ ਟਾਲਿਆ; ਪਿਸਤੌਲ ਸਮੇਤ ਦੋ ਕਾਬੂ

  • ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਗਿ੍ਰਫਤਾਰ ਕੀਤੇ ਗਏ ਦੋਸ਼ੀ ਅਮਰੀਕਾ-ਅਧਾਰਤ ਵਿਅਕਤੀ ਦੇ ਨਿਰਦੇਸ਼ਾਂ ‘ਤੇ ਮਲੋਟ-ਅਧਾਰਤ ਵਿਅਕਤੀ ਨੂੰ ਮਾਰਨ ਦੀ ਘੜ ਰਹੇ ਸਨ ਸਾਜ਼ਿਸ਼

ਚੰਡੀਗੜ੍ਹ/ਬਠਿੰਡਾ, 22 ਫਰਵਰੀ 2023 – ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਕੰਟਰੈਕਟ ਕਿਲਿੰਗ ਨੂੰ ਅੰਜਾਮ ਦੇਣ ਜਾ ਰਹੇ ਦੋ ਵਿਅਕਤੀਆਂ ਨੂੰ ਇੱਕ 32 ਬੋਰ ਪਿਸਤੌਲ, ਇੱਕ ਮੈਗਜ਼ੀਨ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਗਿਰਫ਼ਤਾਰ ਕਰਕੇ ਕੰਟਰੈਕਟ ਕਿਲਿੰਗ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਪ੍ਰਗਟਾਵਾ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਕੀਤਾ।

ਗਿਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਦੀਪ ਸਿੰਘ ਉਰਫ ਲਾਡੀ ਵਾਸੀ ਜੈਤੋ, ਫ਼ਰੀਦਕੋਟ ਅਤੇ ਕੁਲਦੀਪ ਸਿੰਘ ਉਰਫ ਕਾਲੀ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਗਿਰਫਤਾਰ ਕੀਤੇ ਦੋਵੇਂ ਮੁਲਜ਼ਮ ਹਿਸਟਰੀਸ਼ੀਟਰ ਹਨ ਅਤੇ ਪੰਜਾਬ ਪੁਲਿਸ ਨੂੰ ਫਿਰੌਤੀ ਦੇ ਕੇਸ ਅਤੇ ਹਰਿਆਣਾ ਪੁਲਿਸ ਨੂੰ ਬੰਦੂਕ ਦੀ ਨੋਕ ‘ਤੇ ਕਾਰ ਖੋਹਣ ਦੇ ਕੇਸ ਵਿੱਚ ਲੋੜੀਂਦੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਟੀਮਾਂ ਨੇ ਅਮਰੀਕਾ ਸਥਿਤ ਨਿਰੰਜਨ ਸਿੰਘ ਉਰਫ ਨਿੱਕ ਦੇ ਨਿਰਦੇਸ਼ਾਂ ‘ਤੇ ਮਲੋਟ ਦੇ ਇੱਕ ਵਿਅਕਤੀ ਦੇ ਕਤਲ ਦੀ ਸਾਜ਼ਿਸ਼ ਰਚ ਰਹੇ ਦੋਵਾਂ ਮੁਲਜ਼ਮਾਂ ਨੂੰ ਗਿ੍ਰਫਤਾਰ ਕੀਤਾ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਨਿੱਕ ਆਪਣੇ ਰਿਸ਼ਤੇਦਾਰ ਤੋਂ ਬਦਲਾ ਲੈਣਾ ਚਾਹੁੰਦਾ ਸੀ ਅਤੇ ਉਸ (ਨਿੱਕ) ਨੇ ਉਸ ਨੂੰ ਮਾਰਨ ਲਈ ਲਾਡੀ ਅਤੇ ਕਾਲੀ ਨੂੰ ਪੈਸੇ ਦਿੱਤੇ ਸਨ। ਉਨ੍ਹਾਂ ਦੱਸਿਆ ਕਿ ਮੁਲਜਮ ਲਾਡੀ ਕਾਂਟਰੈਕਟ ਕਿਲਿੰਗ ਨੂੰ ਅੰਜਾਮ ਦੇਣ ਲਈ ਮੱਧ ਪ੍ਰਦੇਸ਼ ਤੋਂ ਪਿਸਤੌਲ ਅਤੇ ਅਸਲਾ ਲਿਆਇਆ ਸੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਾਊਂਟਰ ਇੰਟੈਲੀਜੈਂਸ ਬਠਿੰਡਾ ਜ਼ੋਨ ਦੇ ਏ.ਆਈ.ਜੀ. ਸਿਮਰਤਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਮੁਲਜ਼ਮ ਨਿੱਕ ਨੇ ਇਸ ਵਾਰਦਾਤ ਨੂੰ ਸਫਲਤਾਪੂਰਵਕ ਅੰਜਾਮ ਦੇਣ ਦੇ ਮੱਦੇਨਜ਼ਰ ਮੱਧ ਪ੍ਰਦੇਸ਼ ਤੋਂ ਹਥਿਆਰ ਖਰੀਦਣ ਲਈ ਲਾਡੀ ਦੀ ਮਾਂ ਦੇ ਬੈਂਕ ਖਾਤੇ ਵਿੱਚ ਲਗਭਗ 2.50 ਲੱਖ ਰੁਪਏ ਭੇਜੇ ਸਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਐਫ.ਆਈ.ਆਰ ਨੰ. 7 ਮਿਤੀ 21-02-2023 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਐਸ.ਐਸ.ਓ.ਸੀ. ਫਾਜ਼ਿਲਕਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿਜੀਲੈਂਸ ਨੇ ਇੱਕ ਕਰੋੜ ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਪਟਵਾਰੀ ਕੀਤਾ ਗ੍ਰਿਫਤਾਰ

ਦਵਾਈਆਂ ਦੀਆਂ ਵੱਧ ਕੀਮਤਾਂ ਬਾਰੇ ਕੇਂਦਰ ਨੂੰ ਪੱਤਰ ਲਿਖੇਗੀ ਪੰਜਾਬ ਸਰਕਾਰ, ਕਿਹਾ ਦਵਾਈਆਂ ਦੀਆਂ ਕੀਮਤਾਂ ਤੈਅ ਕਰਨਾ ਕੇਂਦਰ ਦਾ ਵਿਸ਼ਾ