ਨਵੀਂ ਦਿੱਲੀ, 27 ਅਕਤੂਬਰ 2022 – ਪੰਜਾਬ ਪੁਲਿਸ ਦੀ ਗ੍ਰਿਫਤ ‘ਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦਾ ਪੰਜਾਬ ਪੁਲਿਸ ਨੂੰ ਅਜੇ ਰਿਮਾਂਡ ਨਹੀਂ ਮਿਲਿਆ ਹੈ। ਅਦਾਲਤ ਨੇ ਦੀਪਕ ਟੀਨੂੰ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਗੈਂਗਸਟਰ ਦਾ ਰਿਮਾਂਡ ਦਿੱਲੀ ਪੁਲਿਸ ਨੂੰ ਦਿੱਤਾ ਹੈ।
ਅਦਾਲਤ ਵੱਲੋਂ ਗੈਂਗਸਟਰ ਦੀਪਕ ਟੀਨੂੰ ਦਾ ਦਿੱਲੀ ਪੁਲਿਸ ਨੂੰ ਤਿੰਨ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੀ ਗੈਂਗਸਟਰ ਦੀਪਕ ਟੀਨੂੰ ਨੂੰ ਟਰਾਂਜ਼ਿਟ ਰਿਮਾਂਡ ‘ਤੇ ਲੈਣ ਲਈ ਦਿੱਲੀ ਪਹੁੰਚੀ ਹੋਈ ਸੀ।