ਚੰਡੀਗੜ੍ਹ, 11 ਅਪ੍ਰੈਲ, 2022 – ਚੰਡੀਗੜ੍ਹ ‘ਚ ਪੰਜਾਬ ਦੇ ਡੀ.ਜੀ.ਪੀ. ਵੀ. ਕੇ. ਭਾਵਰਾ ਨੇ ਪ੍ਰੈੱਸ ਵਾਰਤਾ ਕਰਦੇ ਹੋਏ ਕਿਹਾ ਕੇ ਸਾਲ ਦੇ ਹਿਸਾਬ ਨਾਲ ਅਪਰਾਧ ਰਿਕਾਰਡ ਦੀ ਤੁਲਨਾ ਕਰਦੇ ਹੋਏ ਪੰਜਾਬ ਦੇ ਡੀਜੀਪੀ ਵੀਕੇ ਭੰਵਰਾ ਨੇ ਦੱਸਿਆ ਕਿ ਇਸ ਸਾਲ 2022 ‘ਚ 158 ਕਤਲ ਦੇ ਮਾਮਲੇ ਸਾਹਮਣੇ ਆਏ ਹਨ। 2021 ਵਿੱਚ, ਕਤਲ ਦੇ 724 ਮਾਮਲੇ ਸਾਹਮਣੇ ਆਏ। ਉਨ੍ਹਾਂ ਦੱਸਿਆ ਕਿ ਲਗਭਗ 100 ਦਿਨਾਂ ‘ਚ ਇਹ ਕਤਲ ਦੀਆਂ ਵਾਰਦਾਤਾਂ ਵਾਪਰੀਆਂ ਹਨ। ਇਸ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਐਵਰੇਜ ਦੇ ਮੁਤਾਬਿਕ ਪਿਛਲੇ ਸਾਲਾਂ ਨਾਲੋਂ ਇਹ ਅੰਕੜਾ ਘੱਟ ਹੈ। ਉਨ੍ਹਾਂ ਨੇ ਇਸ ਮੌਕੇ ਦੱਸਿਆ ਕਿ ਗੈਂਗਸਟਰ, ਕ੍ਰਾਈਮ ‘ਤੇ ਲਗਾਮ ਲਗਾਈ ਗਈ ਹੈ। 515 ਗੈਂਗਸਟਰ ਹੁਣ ਤੱਕ ਗ੍ਰਿਫ਼ਤਾਰ ਹੋ ਚੁੱਕੇ ਹਨ।
ਡੀਜੀਪੀ ਵੀਕੇ ਭੰਵਰਾ ਨੇ ਕਿਹਾ ਕਿ ਕਤਲ ਦੇ 158 ਕੇਸਾਂ ਵਿੱਚੋਂ ਛੇ ਕੁੱਲ ਕੇਸਾਂ ਵਿੱਚ ਗੈਂਗਸਟਰਵਾਦ ਸ਼ਾਮਲ ਹੈ ਅਤੇ ਸਾਰਿਆਂ ਨੂੰ ਟਰੇਸ ਕਰ ਲਿਆ ਗਿਆ ਹੈ। ਡੀਜੀਪੀ ਨੇ ਦੱਸਿਆ ਕਿ ਇਨ੍ਹਾਂ ਵਿੱਚ 24 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਇਨ੍ਹਾਂ ਵਿੱਚੋਂ 7 ਵਾਹਨ ਅਤੇ 7 ਪਿਸਤੌਲ ਬਰਾਮਦ ਕੀਤੇ ਗਏ ਹਨ।
ਵੀਕੇ ਭੰਵਰਾ ਨੇ ਇਹ ਵੀ ਦਾਅਵਾ ਕੀਤਾ ਕਿ ਕੁੱਲ 545 ਗੈਂਗਸਟਰਾਂ ਦੀ ਸ਼੍ਰੇਣੀ (ਏ, ਬੀ ਅਤੇ ਸੀ) ਵਜੋਂ ਪਛਾਣ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 515 ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਸੂਬੇ ਵਿੱਚ ਗੈਂਗਸਟਰਵਾਦ ਨੂੰ ਨੱਥ ਪਾਉਣ ਲਈ ਮੁੱਖ ਮੰਤਰੀ ਨੇ ਗੈਂਗਸਟਰ ਵਿਰੋਧੀ ਟਾਸਕ ਫੋਰਸ ਦਾ ਗਠਨ ਕੀਤਾ ਹੈ। ਗੈਂਗਸਟਰਾਂ ਖਿਲਾਫ ਕਾਰਵਾਈ ਹੋਰ ਤੇਜ਼ ਕੀਤੀ ਜਾਵੇਗੀ।