ਪਠਾਨਕੋਟ, 29 ਜੂਨ 2024 – ਪੰਜਾਬ ਪੁਲਿਸ ਵੱਲੋਂ ਪਠਾਨਕੋਟ ‘ਚ ਪਿਛਲੇ 3 ਦਿਨਾਂ ਤੋਂ ਲਗਾਤਾਰ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ, ਜਿਸ ਦਾ ਕਾਰਨ ਹੈ ਕਿ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਕੋਟ ਪੱਤੀਆਂ ‘ਚ ਇਕ ਸ਼ੱਕੀ ਵਿਅਕਤੀ ਨੂੰ ਦੇਖਿਆ ਗਿਆ ਹੈ। ਦੱਸ ਦੇਈਏ ਕਿ ਬੀਤੀ ਰਾਤ ਵੀ ਪਠਾਨਕੋਟ ਜ਼ਿਲ੍ਹੇ ਦੇ ਨੇੜਲੇ ਪਿੰਡ ਕੀੜੀ ਗੰਡਿਆਲ ਵਿੱਚ ਕੋਈ ਅਣਪਛਾਤਾ ਵਿਅਕਤੀ ਦਿਖਿਆ ਸੀ। ਜਿਸ ਕਾਰਨ ਅੱਜ ਤੀਜੇ ਦਿਨ ਵੀ ਪਠਾਨਕੋਟ ਪੁਲਿਸ ਨੇ ਹੋਰ ਏਜੰਸੀਆਂ ਅਤੇ ਫੋਰਸਾਂ ਦੀ ਮਦਦ ਨਾਲ ਦਿਨ ਭਰ ਸਰਚ ਅਭਿਆਨ ਚਲਾਇਆ ਗਿਆ।
ਜਿਸ ਸਭ ਤੋਂ ਬਾਅਦ ਹੁਣ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਪੁਲਿਸ ਵੱਲੋਂ ਇੱਕ ਸ਼ੱਕੀ ਵਿਅਕਤੀ ਦਾ ਸਕੈਚ ਜਾਰੀ ਕੀਤਾ ਗਿਆ ਹੈ। ਜਿਸ ਨੂੰ ਬੀਤੀ ਰਾਤ ਪੰਜਾਬ ਜੰਮੂ ਸਰਹੱਦ ‘ਤੇ ਜੰਮੂ ਦੇ ਕੇਦੀ ਗੰਢਿਆਲ ਇਲਾਕੇ ‘ਚ ਦੇਖਿਆ ਗਿਆ। ਡੀਆਈਜੀ ਬਾਰਡਰ ਰੇਂਜ ਨੇ ਵੀ ਪ੍ਰੈੱਸ ਨੋਟ ਜਾਰੀ ਕਰਕੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ।
ਜਿਸ ਵਿੱਚ ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਸ਼ੱਕੀ ਵਿਅਕਤੀ ਬਾਰੇ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰੇ। ਦੱਸ ਦੇਈਏ ਕਿ ਪਠਾਨਕੋਟ ਪੁਲਿਸ ਦਾ ਕੰਟਰੋਲ ਰੂਮ ਨੰਬਰ ਵੀ ਜਾਣਕਾਰੀ ਦੇਣ ਲਈ ਜਾਰੀ ਕੀਤਾ ਗਿਆ ਹੈ।
87280-33500 (ਕੰਟਰੋਲ ਰੂਮ)
98722-00309 (ਡੀ.ਐਸ.ਪੀ. ਦਿਹਾਤੀ)
99884-11405 (ਐਸ.ਐਚ.ਓ. ਨਰੋਟ ਜੈਮਲ ਸਿੰਘ)