UP ਸਰਕਾਰ ਦਾ 1 ਲੱਖ ਇਨਾਮੀ ਅਤੇ ਗੈਂਗਸਟਰ ਮੁਖਤਾਰ ਅੰਸਾਰੀ ਦਾ ਨਜ਼ਦੀਕੀ ਸਾਥੀ ਪੰਜਾਬ ਪੁਲਿਸ ਦੀ AGTF ਵੱਲੋਂ ਗ੍ਰਿਫ਼ਤਾਰ

  • ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਗੈਂਗਸਟਰ ਮੁਖਤਾਰ ਅੰਸਾਰੀ ਦਾ ਨਜ਼ਦੀਕੀ ਸਾਥੀ ਗ੍ਰਿਫ਼ਤਾਰ; ਯੂ.ਪੀ. ਸਰਕਾਰ ਵੱਲੋਂ 1 ਲੱਖ ਰੁਪਏ ਦਾ ਰੱਖਿਆ ਗਿਆ ਸੀ ਇਨਾਮ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਗ੍ਰਿਫ਼ਤਾਰ ਮੁਲਜ਼ਮ ਜੁਗਨੂੰ ਵਾਲੀਆ ਦਾ ਪੁਰਾਣਾ ਅਪਰਾਧਕ ਰਿਕਾਰਡ, ਯੂ.ਪੀ. ਪੁਲਿਸ ਨੂੰ ਸੀ ਲੋੜੀਂਦਾ: ਡੀਜੀਪੀ ਗੌਰਵ ਯਾਦਵ
  • ਪੁਲਿਸ ਟੀਮਾਂ ਨੇ ਉਸਦੇ ਕਬਜ਼ੇ ‘ਚੋਂ ਇੱਕ ਪਿਸਤੌਲ, ਵਿਦੇਸ਼ੀ ਕਰੰਸੀ, ਸਕੌਡਾ ਕਾਰ ਅਤੇ ਦੋ ਵਾਕੀ-ਟਾਕੀਜ਼ ਵੀ ਕੀਤੇ ਬਰਾਮਦ

ਚੰਡੀਗੜ੍ਹ/ਐਸਏਐਸ ਨਗਰ, 7 ਮਈ 2023 – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਅੱਜ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਗੈਂਗਸਟਰ ਮੁਖਤਾਰ ਅੰਸਾਰੀ ਦੇ ਕਰੀਬੀ ਹਰਵਿੰਦਰ ਸਿੰਘ ਉਰਫ ਜੁਗਨੂੰ ਵਾਲੀਆ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ। ਨੇ ਦਿੱਤੀ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਜੁਗਨੂੰ ਵਾਲੀਆ, ਜਿਸਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਆਦਿ ਵਰਗੇ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੈ, ਯੂਪੀ ਪੁਲਿਸ ਨੂੰ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਯੂ.ਪੀ. ਸਰਕਾਰ ਵੱਲੋਂ 1 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਸਦੇ ਕਬਜ਼ੇ ‘ਚੋਂ .32 ਬੋਰ ਪਿਸਤੌਲ ਸਮੇਤ 6 ਜਿੰਦਾ ਕਾਰਤੂਸ, ਲੱਖਾਂ ਰੁਪਏ ਦੀ ਵਿਦੇਸ਼ੀ ਕਰੰਸੀ, ਇੱਕ ਸਕੌਡਾ ਕਾਰ ਅਤੇ ਦੋ ਵਾਕੀ ਟਾਕੀ ਸੈੱਟ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਅਤੇ ਏਆਈਜੀ ਸੰਦੀਪ ਗੋਇਲ ਦੀ ਸਹਾਇਤਾ ਨਾਲ ਸਪੈਸ਼ਲ ਆਪਰੇਸ਼ਨ ਚਲਾ ਕੇ ਮੁਲਜ਼ਮ ਜੁਗਨੂੰ ਵਾਲੀਆ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਪੁਲੀਸ ਟੀਮਾਂ ਦੀ ਅਗਵਾਈ ਡੀਐਸਪੀ ਰਾਜਨ ਪਰਮਿੰਦਰ ਅਤੇ ਡੀਐਸਪੀ ਰਮਨਦੀਪ ਸਿੰਘ ਕਰ ਰਹੇ ਸਨ।

ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਐਫਆਈਆਰ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਵਿੱਚ ਅੱਗੇ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
ਦੱਸਣਯੋਗ ਹੈ ਕਿ ਇਸ ਸਬੰਧੀ ਅਸਲਾ ਐਕਟ ਦੀ ਧਾਰਾ 25 (7,8) ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120ਬੀ ਅਧੀਨ ਪੁਲਿਸ ਸਟੇਸ਼ਨ ਸਟੇਟ ਕਰਾਈਮ ਪੰਜਾਬ, ਐਸ.ਏ.ਐਸ.ਨਗਰ ਵਿਖੇ ਐਫ.ਆਈ.ਆਰ ਨੰ. 3 ਮਿਤੀ 6-5-2023 ਦਰਜ ਕੀਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਬਣਾਉਣ, ਵੇਚਣ ਤੇ ਇਸਦੀ ਤਸਕਰੀ ਕਰਨ ਵਾਲਿਆਂ ‘ਤੇ ਕਸਿਆ ਸ਼ਿਕੰਜਾ, 813 ਟਿਕਾਣਿਆਂ ‘ਤੇ ਛਾਪੇਮਾਰੀ

ਅਮਰੀਕਾ ਦੇ ਟੈਕਸਾਸ ‘ਚ ਇੱਕ ਮਾਲ ‘ਚ ਗੋ+ਲੀਬਾਰੀ, 8 ਦੀ ਮੌ+ਤ