ਨਵੀਂ ਦਿੱਲੀ, 6 ਮਈ 2022 – ਦਿੱਲੀ ਦੇ ਭਾਜਪਾ ਆਗੂ ਤਜਿੰਦਰਪਾਲ ਬੱਗਾ ਦੀ ਗ੍ਰਿਫ਼ਤਾਰੀ ‘ਤੇ ਪੰਜਾਬ ਪੁਲਿਸ ਦਾ ਬਿਆਨ ਵੀ ਸਾਹਮਣੇ ਆਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਬੱਗਾ ਨੂੰ ਪੰਜ ਨੋਟਿਸ ਭੇਜੇ ਗਏ ਸਨ। ਪੰਜ ਵਾਰ ਨੋਟਿਸ ਭੇਜਣ ਤੋਂ ਬਾਅਦ ਵੀ ਬੱਗਾ ਪੇਸ਼ ਨਹੀਂ ਹੋਏ ਸਨ। ਪੁਲਿਸ ਦਾ ਕਹਿਣਾ ਹੈ ਕਿ ਬੱਗਾ ਦਾ ਟਵੀਟ ਭੜਕਾਊ ਸੀ ਅਤੇ ਬੱਗਾ ਨੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ।
ਜਿਸ ਤੋਂ ਬਾਅਦ ਹੁਣ ਦਿੱਲੀ ਦੇ ਭਾਜਪਾ ਆਗੂ ਤਜਿੰਦਰਪਾਲ ਬੱਗਾ ਨੂੰ ਪੰਜਾਬ ਪੁਲਿਸ ਵਲੋਂ ਗ੍ਰਿਫਤਾਰ ਕਰਨ ਦੇ ਬਾਅਦ ਪੰਜਾਬ ਲੈ ਕੇ ਆ ਰਹੀ ਪੰਜਾਬ ਪੁਲਿਸ ਨੂੰ ਹਰਿਆਣਾ ਪੁਲਿਸ ਨੇ ਕੁਰਕੂਸ਼ੇਤਰ ਵਿਖੇ ਰੋਕ ਲਿਆ ਹੈ। ਦਿੱਲੀ ਪੁਲਿਸ ਨੇ ਭਾਜਪਾ ਆਗੂ ਤਜਿੰਦਰਪਾਲ ਬੱਗਾ ਦੇ ਪਿਤਾ ਦੀ ਸ਼ਿਕਾਇਤ ਤੋ ਬਾਅਦ ਪੰਜਾਬ ਪੁਲਿਸ ਦੇ ਖਿਲਾਫ ਤਜਿੰਦਰਪਾਲ ਸਿੰਘ ਬੱਗਾ ਨੂੰ ਕਿਡਨੈਪਿੰਗ ਦਾ ਮਾਮਲਾ ਦਰਜ ਕੀਤਾ ਹੈ।