ਜੀ.ਐਸ.ਡੀ.ਪੀ. ਦਾ ਦੋ ਫੀਸਦੀ ਵਾਧੂ ਹਿੱਸਾ ਕੇਂਦਰ ਪਾਸੋਂ ਲੈਣ ਲਈ ਪੰਜਾਬ ਕੰਟਰੈਕਟ ਲੇਬਰ ਰੂਲਜ਼ ‘ਚ ਹੋਵੇਗੀ ਸੋਧ

  • ਚੰਡੀਗੜ੍ਹ, 17 ਦਸੰਬਰ 2020 – ਸੂਬੇ ਵਿੱਚ ਕਾਰੋਬਾਰ ਕਰਨ ਵਿੱਚ ਸੌਖ ਨੂੰ ਹੋਰ ਬਿਹਤਰ ਬਣਾਉਣ ਅਤੇ ਜੀ.ਐਸ.ਡੀ.ਪੀ. ਦਾ 2 ਫੀਸਦੀ ਵਾਧੂ ਉਧਾਰ ਲੈਣ ਲਈ ਕੇਂਦਰ ਸਰਕਾਰ ਵੱਲੋਂ ਲਗਾਈਆਾਂ ਸ਼ਰਤਾਂ ਵਿੱਚੋਂ ਇਕ ਸ਼ਰਤ ਨੂੰ ਪੂਰਾ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਵੀਰਵਾਰ ਨੂੰ ਪੰਜਾਬ ਕੰਟਰੈਕਟ ਲੇਬਰ (ਰੈਗੂਲੇਸ਼ਨ ਐਂਡ ਐਬੌਲਿਸ਼ਨ) ਰੂਲਜ਼, 1973 ਦੇ ਨਿਯਮ 29 ਵਿੱਚ ਸੋਧ ਕਰਨ ਅਤੇ ਨਵਾਂ ਨਿਯਮ 78-ਏ ਸ਼ਾਮਲ ਕਰਨ ਦੀ ਮਨਜ਼ੂਰੀ ਦੇ ਦਿੱਤੀ।
    ਨਵਾਂ ਨਿਯਮ 78-ਏ ਉਦਯੋਗਾਂ ਦੇ ਪਾਲਣਾ ਕਰਨ ਦੇ ਬੋਝ ਨੂੰ ਘਟਾਉਣ ਲਈ ਇਲੈਕਟ੍ਰਾਨਿਕ/ਡਿਜੀਟਲ ਫਾਰਮੈਟ ਵਿੱਚ ਰਜਿਸਟਰਾਂ ਨੂੰ ਬਣਾਈ ਰੱਖਣ ਦੀ ਆਗਿਆ ਦੇਵੇਗਾ। ਇਹ ਨਿਯਮ ਉਦਯੋਗਾਂ ਦੀ ਮੰਗ ਅਨੁਸਾਰ ਸ਼ਾਮਲ ਕੀਤਾ ਗਿਆ ਹੈ।
    ਇਹ ਨਿਵੇਸ਼ ਪੱਖੀ ਪਹਿਲਕਦਮੀ ਰਿਕਾਰਡ ਦੇ ਡਿਜਟਾਈਜੇਸ਼ਨ ਨੂੰ ਹੁਲਾਰਾ ਦੇਣ ਦੇ ਨਾਲ ਪਾਰਦਰਸ਼ਤਾ ਅਤੇ ਰਿਕਾਰਡ ਤੱਕ ਸੁਖਾਲੀ ਪਹੁੰਚ ਬਣਾਈ ਰੱਖਣ ਵਿੱਚ ਮੱਦਦ ਕਰੇਗੀ ਜਿਸ ਨਾਲ ਨਾ ਸਿਰਫ ਭਾਰਤ ਸਰਕਾਰ ਦੀਆਂ ਜ਼ਰੂਰਤਾਂ ਦੀ ਪਾਲਣਾ ਹੋਵੇਗੀ ਬਲਕਿ ਸੂਬੇ ਵਿੱਚ ਵਾਤਾਵਰਣ ਪੱਖੀ ਮਾਹੌਲ ਰਾਹੀਂ ਵੱਡੇ ਨਿਵੇਸ਼ਾਂ ਨੂੰ ਵੀ ਖਿੱਚੇਗੀ।
    ਭਾਰਤ ਸਰਕਾਰ ਦੇ ਵਿੱਤ ਮੰਤਰਾਲੇ (ਖਰਚਾ ਵਿਭਾਗ) ਵੱਲੋਂ 17 ਮਈ 2020 ਨੂੰ ਜੀ.ਐਸ.ਡੀ.ਪੀ. ਦਾ 2 ਫੀਸਦੀ ਵਾਧੂ ਉਧਾਰ ਲੈਣ ਸਬੰਧੀ ਹਦਾਇਤਾਂ ਹਾਸਲ ਹੋਈਆਂ ਸਨ ਜਿਸ ਵਿੱਚ ਇਹ 2 ਫੀਸਦੀ ਵਾਧੂ ਉਧਾਰ ਲੈਣ ਲਈ ਕੁਝ ਸ਼ਰਤਾਂ ਲਗਾਈਆਂ ਸਨ। ਇਕ ਸ਼ਰਤ ਕਿਰਤ ਕਾਨੂੰਨਾਂ ਰਾਹੀਂ ਆਪਣੇ ਆਪ ਨਵਿਆਉਣ ਦੀ ਸੀ। ਮੌਜੂਦਾ ਸਮੇਂ ਪੰਜਾਬ ਕੰਟਰੈਕਟ ਲੇਬਰ (ਰੈਗੂਲੇਸ਼ਨ ਐਂਡ ਐਬੌਲਿਸ਼ਨ) ਰੂਲਜ਼, 1973 ਨਿਯਮ ਅਧੀਨ ਲਾਇਸੈਂਸ ਆਪਣੇ ਆਪ ਨਵਿਆਉਣ ਦਾ ਕੋਈ ਉਪਬੰਧ ਨਹੀਂ ਸੀ। ਕੈਬਨਿਟ ਨੇ ਮਹਿਸੂਸ ਕੀਤਾ ਕਿ ਉਦਯੋਗਾਂ ਨੂੰ ਸਹੂਲਤ ਦੇਣ ਲਈ ਆਪਣੇ ਆਪ ਨਵਿਆਉਣ ਦੇ ਉਪਬੰਧ ਵਾਸਤੇ ਨਿਯਮਾਂ ਵਿੱਚ ਸੋਧ ਕਰਨ ਦੀ ਲੋੜ ਹੈ।
    ਅੰਮ੍ਰਿਤ ਸਾਗਰ ਮਿੱਤਲ ਦੀ ਨਿਯੁਕਤ ਨੂੰ ਕਾਰਜ ਬਾਅਦ ਪ੍ਰਵਾਨਗੀ:
    ਪੰਜਾਬ ਕੈਬਨਿਟ ਨੇ ਨਾਮਵਰ ਉਦਯੋਗਪਤੀ ਅੰਮ੍ਰਿਤ ਸਾਗਰ ਮਿੱਤਲ ਦੀ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਵਜੋਂ ਨਿਯੁਕਤੀ ਅਤੇ ਰਾਜ ਮੰਤਰੀ ਦੇ ਦਰਜੇ ਨੂੰ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ। ਇਸ ਤੋਂ ਇਲਾਵਾ ਨਿਯੁਕਤੀ ਸਬੰਧੀ ਸ਼ਰਤਾਂ ਤੇ ਨਿਯਮਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਵਾਈਸ ਚੇਅਰਮੈਨ ਦੀ ਨਿਯੁਕਤੀ ਜੁਆਇਨਿੰਗ ਦੀ ਮਿਤੀ 30 ਜੁਲਾਈ 2019 ਤੋਂ 11 ਅਪਰੈਲ 2022 ਤੱਕ ਲਈ ਕੀਤੀ ਗਈ ਹੈ।
    ਸ਼ਹਿਰੀ ਹਵਾਬਾਜ਼ੀ ਵਿਭਾਗ ਦੀ 56ਵੀਂ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਮਨਜ਼ੂਰੀ:
    ਇਕ ਹੋਰ ਫੈਸਲੇ ਵਿੱਚ ਪੰਜਾਬ ਮੰਤਰੀ ਮੰਡਲ ਨੇ ਸਾਲ 2019-20 ਲਈ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ 56ਵੀਂ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਪ੍ਰਵਾਨਗੀ ਦੇ ਦਿੱਤੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਿਸਾਨ ਅੰਦੋਲਨ- ਮਹਾਂਪੁਰਸ਼ ਬਾਬਾ ਰਾਮ ਸਿੰਘ ਦੀ ਕਾਤਿਲ ਹੈ ਮੋਦੀ ਸਰਕਾਰ – ਜਰਨੈਲ ਸਿੰਘ

ਠੇਕੇ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਲਈ ਸਿੱਧੀ ਭਰਤੀ ਲਈ ਉਮਰ ਹੱਦ ‘ਚ ਦਿੱਤੀ ਢਿੱਲ