ਮੋਹਾਲੀ, 30 ਅਪ੍ਰੈਲ 2024 – ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਮੰਗਲਵਾਰ ਨੂੰ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। 12ਵੀਂ ਜਮਾਤ ਵਿੱਚੋਂ ਲੁਧਿਆਣਾ ਦੇ ਏਕਮ ਪ੍ਰੀਤ ਸਿੰਘ ਨੇ 500/500 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਦੂਜੇ ਥਾਂ ਤੇ ਸ੍ਰੀ ਮੁਕਤਸਰ ਸਾਹਿਬ ਦਾ ਹਰਿੰਦਰ ਸਿੰਘ ਰਿਹਾ। 8ਵੀਂ ਦਾ ਨਤੀਜਾ 98.31 ਤੇ 12ਵੀਂ ਦਾ ਨਤੀਜਾ 93.04 ਫ਼ੀਸਦ ਰਿਹਾ ਹੈ।
ਜਦਕਿ ਵਿਦਿਆਰਥੀ ਬੁੱਧਵਾਰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖ ਸਕਣਗੇ। ਬੋਰਡ ਵੱਲੋਂ ਇਸ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
PSEB ਵੱਲੋਂ ਵਿਦਿਆਰਥੀਆਂ ਨੂੰ ਨਤੀਜੇ ਚੈੱਕ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਦੇ ਲਈ ਵੀ ਪੂਰੇ ਪ੍ਰਬੰਧ ਕੀਤੇ ਗਏ ਹਨ। ਵਿਦਿਆਰਥੀ ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖ ਸਕਣਗੇ, ਇਸ ਦੇ ਨਾਲ ਹੀ ਨਤੀਜਾ ਕਿਸੇ ਇੱਕ ਪ੍ਰਾਈਵੇਟ ਕੰਪਨੀ ਦੀ ਵੈੱਬਸਾਈਟ ‘ਤੇ ਵੀ ਮੌਜੂਦ ਹੋਵੇਗਾ। ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖਣ ਲਈ ਵਿਦਿਆਰਥੀਆਂ ਨੂੰ https://www.pseb.ac.in/ ‘ਤੇ ਕਲਿੱਕ ਕਰਨਾ ਹੋਵੇਗਾ। ਇਸ ਤੋਂ ਬਾਅਦ ਵੈੱਬਸਾਈਟ ਦਾ ਹੋਮ ਪੇਜ ਖੁੱਲ੍ਹੇਗਾ। ਜਿੱਥੇ ਰੋਲ ਨੰਬਰ ਭਰ ਕੇ ਪੂਰਾ ਨਤੀਜਾ ਸਾਹਮਣੇ ਆ ਜਾਵੇਗਾ। ਇਸ ਤੋਂ ਇਲਾਵਾ www.indiaresult.com ਤੋਂ ਨਤੀਜਾ ਦੇਖਿਆ ਜਾ ਸਕਦਾ ਹੈ।