ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ

ਮੋਹਾਲੀ, 28 ਫਰਵਰੀ 2024 – ਪੰਜਾਬ ਸਰਕਾਰ ਨੇ ਠੰਡ ਦੇ ਘਟਣ ਨਾਲ ਹੀ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਦਿਆਂ ਸਕੂਲਾਂ ਦਾ ਸਮਾਂ ਬਦਲਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਵਿਭਾਗ ਅਨੁਸਾਰ 1 ਮਾਰਚ ਤੋਂ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੋਵੇਗਾ। ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ। ਇਹ ਹੁਕਮ ਰਾਜ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ‘ਤੇ ਲਾਗੂ ਹੋਵੇਗਾ।

ਸੂਬੇ ਵਿੱਚ 19 ਹਜ਼ਾਰ ਦੇ ਕਰੀਬ ਸਰਕਾਰੀ ਸਕੂਲ ਹਨ। ਇਨ੍ਹਾਂ ਵਿੱਚ 30 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਇਸ ਦੇ ਨਾਲ ਹੀ 10 ਹਜ਼ਾਰ ਤੋਂ ਵੱਧ ਪ੍ਰਾਈਵੇਟ ਸਕੂਲ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੰਡੀਗੜ੍ਹ ਦੇ ਮੇਅਰ ਦੀ ਤਾਜਪੋਸ਼ੀ ਅੱਜ, ਸੀਨੀਅਰ ਡਿਪਟੀ ਤੇ ਡਿਪਟੀ ਮੇਅਰ ਦੀ ਚੋਣ ਹੋਵੇਗੀ 4 ਮਾਰਚ ਨੂੰ

ਹੋਰ ਹਾਈਟੈੱਕ ਹੋਵੇਗੀ ਪੰਜਾਬ ਪੁਲਿਸ , 410 ਹਾਈਟੈੱਕ ਗੱਡੀਆਂ ਹੋਣਗੀਆਂ ਬੇੜੇ ‘ਚ ਸ਼ਾਮਿਲ