ਸਿੱਖਿਆ ਖੇਤਰ ਵਿਚ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਇਆ ਜਾਵੇਗਾ- ਸਿੱਖਿਆ ਮੰਤਰੀ

  • 5 ਵੀਂ ਜਮਾਤ ਵਿਚ ਪੰਜਾਬ ਵਿਚੋਂ ਦੂਜੇ ਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਦੀ ਘਰ ਜਾ ਕੇ ਕੀਤੀ ਹੌਸਲਾ ਅਫਜਾਈ
  • ਮੁੱਖ ਮੰਤਰੀ ਵਲੋਂ ਕੀਤਾ ਜਾਵੇਗਾ ਬੱਚਿਆਂ ਦਾ ਸਨਮਾਨ
  • ਸਿਫਾਰਸ਼ ਰਹਿਤ ਆਨਲਾਇਨ ਵਿਧੀ ਰਾਹੀਂ ਹੋਣਗੀਆਂ ਅਧਿਆਪਕਾਂ ਦੀਆਂ ਬਦਲੀਆਂ
  • ਨਵੀਂ ਸਿੱਖਿਆ ਨੀਤੀ ਵਿਚ ਗੁਣਾਤਮਕ ਤੇ ਰੁਜ਼ਗਾਰਮੁਖੀ ਸਿੱਖਿਆ ਵੱਲ ਦਿੱਤੀ ਜਾਵੇਗੀ ਵਿਸ਼ੇਸ਼ ਤਵੱਜ਼ੋਂ

ਸੁਲਤਾਨਪੁਰ ਲੋਧੀ, 8 ਮਈ 2022 – ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਸਿੱਖਿਆ ਢਾਂਚੇ ਵਿਚ ਕ੍ਰਾਂਤੀਕਾਰੀ ਤਬਦੀਲੀਆਂ ਕਰਕੇ ਸਿੱਖਿਆ ਦੇ ਖੇਤਰ ਵਿਚ ਪੰਜਾਬ ਨੂੰ ਪਹਿਲੇ ਸਥਾਨ ’ਤੇ ਲੈ ਕੇ ਆਵੇਗੀ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਨਵੀਂ ਸਿੱਖਿਆ ਨੀਤੀ ਲਈ ਕਿਸੇ ਮੁੱਖ ਮੰਤਰੀ ਵਲੋਂ ਪਹਿਲੀ ਵਾਰ ਸਿੱਧੇ ਤੌਰ ’ਤੇ ਅਧਿਆਪਕਾਂ, ਪਿ੍ਰੰਸੀਪਲਾਂ ਤੇ ਵਿਦਿਆਰਥੀਆਂ ਨਾਲ ਵਿਚਾਰ ਚਰਚਾ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੇ ਯੋਗ ਸੁਝਾਆਂ ਨੂੰ ਨੀਤੀ ਨਿਰਮਾਣ ਦਾ ਹਿੱਸਾ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ ਗੁਣਾਤਮਕ ਤੇ ਰੁਜ਼ਗਾਰਮੁਖੀ ਸਿੱਖਿਆ ਵੱਲ ਸੇਧਿਤ ਹੋਵੇਗੀ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਸਰੀਰਕ ਵਿਕਾਸ ਤੇ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਬੀਤੇ ਦਿਨ 7 ਮਈ ਨੂੰ ਸੁਲਤਾਨਪੁਰ ਲੋਧੀ ਨੇੜੇ ਪਿੰਡ ਡੱਲਾ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ 100 ਫੀਸਦੀ ਅੰਕ ਹਾਸਿਲ ਕਰਕੇ ਦੂਜੇ ਤੇ ਤੀਜੇ ਸਥਾਨ ’ਤੇ ਆਏ ਸਰਕਾਰੀ ਐਲੀਮੈਂਟਰੀ ਸਕੂਲ ਡੱਲਾ ਦੇ ਵਿਦਿਆਰਥੀਆਂ ਸਹਿਜਪ੍ਰੀਤ ਸਿੰਘ ਤੇ ਰਾਜਵੀਰ ਮੋਮੀ ਨੂੰ ਹੱਲਾਸ਼ੇਰੀ ਦੇਣ ਉਨ੍ਹਾਂ ਦੇ ਘਰ ਪਹੁੰਚੇ ਸਨ।

ਸਕੂਲਾਂ ਵਿਚ ਅਧਿਆਪਕਾਂ ਦੀ ਭਰਤੀ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਭਗ 4000 ਅਧਿਆਪਕਾਂ ਦੀ ਭਰਤੀ ਪ੍ਰਕਿ੍ਰਆ ਚੱਲ ਰਹੀ ਹੈ, ਜਿਸਨੂੰ ਜਲਦ ਮੁਕੰਮਲ ਕਰਕੇ ਸਟਾਫ ਦੀ ਕਮੀ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਅਧਿਆਪਕਾਂ ਦੀਆਂ ਪੂਰੀ ਤਰ੍ਹਾਂ ਆਨਲਾਇਨ ਵਿਧੀ ਰਾਹੀਂ ਬਿਨਾਂ ਕਿਸੇ ਸਿਫਾਰਸ਼ ਤੋਂ ਯੋਗਤਾ ਦੇ ਆਧਾਰ ’ਤੇ ਕੀਤੀਆਂ ਜਾਣਗੀਆਂ।

ਉਨ੍ਹਾਂ ਬੱਚਿਆਂ ਰਾਜਵੀਰ ਮੋਮੀ ਤੇ ਸਹਿਜਪ੍ਰੀਤ ਸਿੰਘ ਦੇ ਘਰ ਜਾ ਕੇ ਪਰਿਵਾਰਕ ਮੈਂਬਰਾਂ ਨੂੰ ਵੀ ਮੁਬਾਰਕਬਾਦ ਦਿੱਤੀ ਤੇ ਬੱਚਿਆਂ ਦੇ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਵਲੋਂ ਬੱਚਿਆਂ ਨੂੰ ਫਲਾਂ ਦੀਆਂ ਟੋਕਰੀਆਂ ਵੀ ਦਿੱਤੀਆਂ ਗਈਆਂ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਪਹਿਲੇ ਤਿੰਨ ਸਥਾਨਾਂ ’ਤੇ ਆਉਣ ਵਾਲੇ ਬੱਚਿਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਜਾਵੇਗਾ ਜਿਸ ਲਈ ਸਿੱਖਿਆ ਮੰਤਰੀ ਨੇ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਮਾਨ ਦਾ ਸੱਦਾ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤਾ।

ਉਨ੍ਹਾਂ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਯਕੀਨ ਦਿਵਾਇਆ ਕਿ ਬੱਚਿਆਂ ਦੇ ਭਵਿੱਖੀ ਸੁਪਨਿਆਂ ਦੀ ਪੂਰਤੀ ਲਈ ਪੰਜਾਬ ਸਰਕਾਰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।

ਇਸ ਮੌਕੇ ਰੋਪੜ ਤੋਂ ਵਿਧਾਇਕ ਸ੍ਰੀ ਦਿਨੇਸ਼ ਚੱਢਾ, ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ, ਐਸ.ਐਸ.ਪੀ. ਰਾਜਬਚਨ ਸਿੰਘ ਸੰਧੂ, ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ , ਸਾਹਕੋਟ ਤੋਂ ਪਾਰਟੀ ਆਗੂ ਰਤਨ ਸਿੰਘ, ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਦਾਨ ਗੁਰਪਾਲ ਸਿੰਘ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ।

ਪੰਜਾਬ ਪੁਲਿਸ ਦੀ ਇਕ ਟੁਕੜੀ ਵਲੋਂ ਕੈਬਨਿਟ ਮੰਤਰੀ ਨੂੰ ਪਹਿਲੀ ਵਾਰ ਕਪੂਰਥਲਾ ਜਿਲ੍ਹੇ ਵਿਚ ਆਉਣ ’ਤੇ ਗਾਰਡ ਆਫ ਆਨਰ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਰਾਮਪਾਲ ਸਿੰਘ, ਉਪ ਜਿਲ੍ਹਾ ਸਿਖਿਆ ਅਫਸਰ ਬਿਕਰਮਜੀਤ ਸਿੰਘ ਤੇ ਹੋਰ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿਧਾਨ ਸਭਾ ਇਮਾਰਤ ‘ਤੇ ਲੱਗੇ ਖ਼ਾਲਿਸਤਾਨੀ ਝੰਡੇ, ਪੜ੍ਹੋ ਪੂਰੀ ਖ਼ਬਰ

ਪਤਨੀ ਦੇ ਨਜਾਇਜ਼ ਸਬੰਧਾਂ ਤੋਂ ਦੁਖੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ