ਚੰਡੀਗੜ੍ਹ, 30 ਸਤੰਬਰ 2022 – ਵਿਧਾਨ ਸਭਾ ਦੇ ਤੀਜੇ ਦਿਨ ਦੀ ਕਾਰਵਾਈ ਵੀ ਖੂਬ ਹੰਗਾਮਾ ਭਰਪੂਰ ਰਹੀ। ਪਰ ਇਸ ਹੰਗਾਮੇ ਦੌਰਾਨ ਪੰਜਾਬ ਸਰਕਾਰ ਵਲੋਂ ਕੁੱਝ ਮਿੰਟਾਂ ਵਿਚ ਕਈ ਬਿੱਲ ਪਾਸ ਕਰ ਦਿੱਤੇ ਗਏ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵਿਜੀਲੈਂਸ ਰਿਪੀਲ ਬਿੱਲ ਦਾ ਪ੍ਰਸਤਾਅ ਪੇਸ਼ ਕੀਤਾ ਗਿਆ ਜਿਸ ਨੂੰ ਸਪੀਕਰ ਵਲੋਂ ਪਾਸ ਕਰ ਦਿੱਤਾ ਗਿਆ।
ਇਸ ਤੋਂ ਬਾਅਦ ਕਾਮਲ ਲੈਂਡ ਅਮੈਂਡਮੈਂਟ ਬਿੱਲ ਪੇਸ਼ ਕੀਤਾ ਗਿਆ ਜਿਸ ਨੂੰ ਸਪੀਕਰ ਵਲੋਂ ਸਦਨ ਵਿਚ ਹਾਂ-ਨਾਂਹ ਦੇ ਰੂਪ ਵਿਚ ਕਰਵਾਈ ਵੀ ਵੋਟਿੰਗ ਰਾਹੀਂ ਪਾਸ ਕਰ ਦਿੱਤਾ ਗਿਆ।

ਇਸ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮ ਵਲੋਂ ਸਦਨ ਅੰਦਰ ਗੁਡਸ ਸਰਵਿਸ ਟੈਕਸ ਬਿੱਲ ਪੇਸ਼ ਕੀਤਾ ਗਿਆ। ਜਿਸ ’ਤੇ ਵਿਰੋਧੀ ਧਿਰ ਕਾਂਗਰਸ ਵਲੋਂ ਖੋਬ ਹੰਗਾਮਾ ਕੀਤਾ ਗਿਆ, ਸਪੀਕਰ ਵਲੋਂ ਵਿਰੋਧੀ ਧਿਰ ਨੂੰ ਬਿੱਲਾਂ ਲਈ ਬਹਿਸ ਵਿਚ ਹਿੱਸਾ ਲੈਣ ਦੀ ਕੀਤੀ ਗਈ ਅਪੀਲ ਦੇ ਬਾਵਜੂਦ ਹੰਗਾਮਾ ਹੋਇਆ ਅਤੇ ਹੰਗਾਮੇ ਦਰਮਿਆਨ ਹੀ ਇਹ ਬਿੱਲ ਵੀ ਪਾਸ ਕਰ ਦਿੱਤਾ ਗਿਆ।
ਜਿਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਕਾਂਗਰਸ ਦੇ ਵਿਧਾਇਕਾਂ ਵਲੋਂ ਪੰਜਾਬ ਸਰਕਾਰ ਦੇ ਖਿਲਾਫ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਜ਼ੋਰਦਾਰ ਹੰਗਾਮਾ ਕਰਨ ‘ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੈਸ਼ਨ ਸੋਮਵਾਰ 3 ਅਕਤੂਬਰ ਤੱਕ ਮੁਲਤਵੀ ਕਰ ਦਿੱਤਾ ਹੈ।
