ਪੰਜਾਬ ਵਿਧਾਨ ਸਭਾ ਦੇ ਸੈਕਟਰੀ ਵੱਲੋਂ ਸੈਸ਼ਨ ਦਾ ਪ੍ਰੋਗਰਾਮ ਜਾਰੀ, ਬਜਟ ਦਾ ਲਾਈਵ ਟੈਲੀਕਾਸਟ ਹੋਵੇਗਾ

ਚੰਡੀਗੜ੍ਹ, 17 ਜੂਨ 2022 – ਪੰਜਾਬ ਵਿਧਾਨ ਸਭਾ ਦਾ ਸੈਸ਼ਨ 24 ਤੋਂ 30 ਜੂਨ ਤੱਕ ਚੱਲੇਗਾ। 27 ਜੂਨ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਪਹਿਲਾ ਬਜਟ ਪੇਸ਼ ਕਰੇਗੀ। ਇਸ ‘ਤੇ 28 ਅਤੇ 29 ਜੂਨ ਨੂੰ ਚਰਚਾ ਹੋਵੇਗੀ। ਇਸ ਸਬੰਧੀ ਵਿਧਾਨ ਸਭਾ ਦੇ ਸਕੱਤਰ ਨੇ ਸੈਸ਼ਨ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਜਿਸ ਬਾਰੇ ਪੰਜਾਬ ਦੇ ਸਾਰੇ 117 ਵਿਧਾਇਕਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੰਜਾਬ ਬਜਟ ਸੈਸ਼ਨ ਦਾ ਸਿੱਧਾ ਪ੍ਰਸਾਰਣ ਹੋਵੇਗਾ। ਇਸ ਨੂੰ ਪੰਜਾਬ ਸਰਕਾਰ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਦੇਖਿਆ ਜਾ ਸਕਦਾ ਹੈ।

ਪੰਜਾਬ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦੋ ਦਿਨ ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਹੋਵੇਗੀ। 24 ਜੂਨ ਨੂੰ ਸੈਸ਼ਨ ਸ਼ੁਰੂ ਹੁੰਦੇ ਹੀ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਜਲਦੀ ਹੀ ਚਰਚਾ ਸ਼ੁਰੂ ਹੋਵੇਗੀ। ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਲਈ 25 ਜੂਨ ਦਾ ਦਿਨ ਵੀ ਰੱਖਿਆ ਗਿਆ ਹੈ। 26 ਜੂਨ ਨੂੰ ਛੁੱਟੀ ਹੋਵੇਗੀ।

ਵਿੱਤ ਮੰਤਰੀ ਹਰਪਾਲ ਚੀਮਾ 27 ਜੂਨ ਨੂੰ ਬਜਟ ਪੇਸ਼ ਕਰਨਗੇ। ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਇਸ ਸਮੇਂ ਅੰਤਰਿਮ ਬਜਟ ‘ਤੇ ਚੱਲ ਰਹੀ ਹੈ। ਬਜਟ ਪੇਸ਼ ਕਰਨ ਤੋਂ ਅਗਲੇ ਦਿਨ ਭਾਵ 28 ਅਤੇ 29 ਨੂੰ ਬਜਟ ‘ਤੇ ਚਰਚਾ ਹੋਵੇਗੀ।

ਇਸ ਵਾਰ ਪੰਜਾਬ ਦਾ ਬਜਟ ਪੇਪਰ ਰਹਿਤ ਹੋਵੇਗਾ। ਇਸ ਨਾਲ ਪੰਜਾਬ ਦੇ ਸਰਕਾਰੀ ਖਜ਼ਾਨੇ ਨੂੰ 21 ਲੱਖ ਰੁਪਏ ਦੀ ਬਚਤ ਹੋਵੇਗੀ। ਇਸ ਦੇ ਨਾਲ ਹੀ 34 ਟਨ ਕਾਗਜ਼ ਦੀ ਵੀ ਬਚਤ ਹੋਵੇਗੀ। ਇਸ ਦਾ ਐਲਾਨ ਕੁਝ ਦਿਨ ਪਹਿਲਾਂ ਸੀਐਮ ਭਗਵੰਤ ਮਾਨ ਨੇ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਇਸ ਨਾਲ ਅਸੀਂ ਕਰੀਬ 834 ਰੁੱਖਾਂ ਨੂੰ ਬਚਾ ਸਕਾਂਗੇ।

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਬਣੀ ਨੂੰ ਢਾਈ ਮਹੀਨੇ ਹੋ ਗਏ ਹਨ। ਸਰਕਾਰ ਦਾ ਕੰਮਕਾਜ ਚਲਾਉਣ ਲਈ ਸਰਕਾਰ ਨੇ ਅੰਤਰਿਮ ਬਜਟ ਪਾਸ ਕੀਤਾ ਸੀ। 3 ਮਹੀਨਿਆਂ ਦਾ ਇਹ ਅੰਤਰਿਮ ਬਜਟ 37,120 ਕਰੋੜ ਦਾ ਰੁਪਏ ਸੀ।

ਪੜ੍ਹੋ ਪੰਜਾਬ ਵਿਧਾਨ ਸਭਾ ਦਾ ਪ੍ਰੋਗਰਾਮ…

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਇੱਕ ਵਾਰ ਫੇਰ ਮਿਲੀ ਪੈਰੋਲ, ਜੇਲ੍ਹੋਂ ਆਇਆ ਬਾਹਰ

ਕੇਂਦਰ ਦੀ ਅਗਨੀਪਥ ਸਕੀਮ ਦੇ ਵਿਰੋਧ ਚ ਯੂਪੀ-ਬਿਹਾਰ ‘ਚ ਸਾੜੀਆਂ ਰੇਲਾਂ, ਫਿਰੋਜ਼ਾਬਾਦ-ਬਲੀਆ ‘ਚ ਭੰਨਤੋੜ